ਚੰਡੀਗੜ੍ਹ: ਪੰਜਾਬ ਵਿੱਚ ਅੰਤਾਂ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਸੂਕੇ ਵਿੱਚ ਕੁਝ ਥਾਈਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕੁਝ ਹੱਦ ਤਕ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਜੇਕਰ ਬਠਿੰਡਾ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਵੇਰ ਤੋਂ ਹੀ ਜ਼ਿਲ੍ਹੇ ਵਿੱਚ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ ਤੇ ਹਲਕੀ-ਹਲਕੀ ਬੂੰਦਾ ਬਾਂਦੀ ਹੋ ਰਹੀ ਹੈ। ਹਲਕੀ ਹਲਕੀ ਬੂੰਦਾਬਾਂਦੀ ਕਾਰਨ ਪਿਛਲੇ ਕਰੀਬ ਇੱਕ ਹਫਤੇ ਤੋਂ ਪੈ ਰਹੀ ਤੇਜ਼ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ (people have got relief from the heat) ਹੈ ਤੇ ਉਥੇ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ।
ਇਹ ਵੀ ਪੜੋ:ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਅੱਜ ਤੋਂ ਛੁੱਟੀ ’ਤੇ ਪਟਵਾਰੀ ਤੇ ਕਾਨੂੰਨਗੋ
ਉਥੇ ਹੀ ਜੇਕਰ ਓਡੀਸ਼ਾ ਦੀ ਗੱਲ ਕੀਤੀ ਜਾਵੇ ਤਾਂ ਓਡੀਸ਼ਾ ਦੇ ਵੀ ਕੁਝ ਹਿੱਸਿਆਂ ਵਿੱਚ ਮੀਂਹ ਪਿਆ। ਇਸ ਮੌਕੇ ਆਈਐਮਡੀ ਭੁਵਨੇਸ਼ਵਰ ਦੇ ਸੀਨੀਅਰ ਵਿਗਿਆਨੀ ਨੇ ਕਿਹਾ ਕਿ ਅਗਲੇ ਕੁਝ ਘੰਟਿਆਂ ਤੱਕ ਕਟਕ ਅਤੇ ਭੁਵਨੇਸ਼ਵਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਗਰਜ਼-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਥੇ ਹੀ ਉਹਨਾਂ ਨੇ ਲੋਕਾਂ ਨੂੰ ਬਿਜਲੀ ਦੇ ਝਟਕੇ ਤੋਂ ਬਚਾਣ ਲਈ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਗਈ ਹੈ।
ਬੁੱਧਵਾਰ ਨੂੰ ਦੱਖਣੀ ਭਾਰਤ 'ਚ ਪ੍ਰੀ ਮਾਨਸੂਨ ਦੀ ਪਹਿਲੀ ਚੰਗੀ ਬਾਰਿਸ਼ ਦੇਖਣ ਨੂੰ ਮਿਲੀ। ਹੈਦਰਾਬਾਦ, ਤੇਲੰਗਾਨਾ 'ਚ ਸਵੇਰੇ ਤੇਜ਼ ਹਵਾ ਨਾਲ ਮੀਂਹ ਪਿਆ ਅਤੇ ਮੌਸਮ ਸੁਹਾਵਣਾ ਹੋ ਗਿਆ। ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਘੱਟ ਗਈ ਹੈ। ਰਾਜਸਥਾਨ, ਪੰਜਾਬ, ਦਿੱਲੀ ਅਤੇ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਤੱਕ ਉੱਤਰ ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਕਿਸੇ ਵੀ ਹਿੱਸੇ ਵਿੱਚ ਤੇਜ਼ ਗਰਮੀ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।