ਪੰਜਾਬ

punjab

ETV Bharat / state

ਜੱਗੂ ਭਗਵਾਨਪੁਰੀਆ ਦੀ ਸਿਹਤ 'ਚ ਸੁਧਾਰ, ਵਾਪਸ ਭੇਜਿਆ ਜੇਲ੍ਹ - ਬਠਿੰਡਾ ਦੇ ਸਰਕਾਰੀ ਹਸਪਤਾਲ

ਬਠਿੰਡਾ ਜੇਲ੍ਹ ਵਿੱਚ ਬੈਠੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਲੰਘੇ ਦਿਨੀਂ ਸਿਹਤ ਵਿਗੜ ਗਈ ਸੀ। ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਫਿਲਹਾਲ ਹੁਣ ਉਸ ਦੀ ਸਿਹਤ ਠੀਕ ਹੈ। ਇਲਾਜ ਤੋਂ ਬਾਅਦ ਹੁਣ ਉਨ੍ਹਾਂ ਵਾਪਸ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ਫ਼ੋਟੋ
ਫ਼ੋਟੋ

By

Published : Mar 31, 2021, 9:33 AM IST

ਬਠਿੰਡਾ: ਬਠਿੰਡਾ ਜੇਲ੍ਹ ਵਿੱਚ ਬੈਠੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਲੰਘੇ ਦਿਨੀਂ ਸਿਹਤ ਵਿਗੜ ਗਈ ਸੀ। ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਫਿਲਹਾਲ ਹੁਣ ਉਸ ਦੀ ਸਿਹਤ ਠੀਕ ਹੈ। ਇਲਾਜ ਤੋਂ ਬਾਅਦ ਹੁਣ ਉਨ੍ਹਾਂ ਵਾਪਸ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦੇ ਸਮੇਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪੁਲਿਸ ਦੀ ਸੁਰੱਖਿਆ ਛੱਤਰੀ ਹੇਠ ਜੱਗੂ ਭਗਵਾਨਪੁਰੀਆ ਨੂੰ ਮੀਡੀਆ ਤੋਂ ਦੂਰ ਰੱਖਿਆ ਗਿਆ।

ਵੇਖੋ ਵੀਡੀਓ

ਡਾਕਟਰ ਰਮਨ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਦੀ ਹਾਲਤ ਠੀਕ ਹੈ। ਸ਼ੂਗਰ ਲੇਵਲ ਥੋੜ੍ਹਾ ਘੱਟ ਗਿਆ ਸੀ ਕਿਉਂਕਿ ਉਹ ਪਿਛਲੇ 8 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਸਨ। ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਨੂੰ ਉਪਚਾਰ ਤੋਂ ਬਾਅਦ ਵਾਪਸ ਜੇਲ੍ਹ ਭੇਜਿਆ।

ਅਧਿਕਾਰੀ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਕਿਹਾ ਕਿ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਹਾਲਤ ਵਿਗੜਨ ਕਾਰਨ ਹਸਪਤਾਲ ਲਿਆਂਦਾ ਗਿਆ ਸੀ ਹੁਣ ਦਵਾਈ ਦਿਵਾਉਣ ਤੋਂ ਬਾਅਦ ਵਾਪਸ ਜੇਲ੍ਹ ਭੇਜਿਆ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਦੀ ਸੁਰੱਖਿਆ ਛੱਤਰੀ ਦਾ ਪ੍ਰਬੰਧ ਕੀਤਾ ਗਿਆ ਸੀ।

ABOUT THE AUTHOR

...view details