ਬਠਿੰਡਾ: ਪੰਜਾਬ ਦੇ ਗੁਰੂਘਰਾਂ 'ਚ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਸੰਦੇਸ਼ ਜਾਰੀ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਿਆਂ ਵਿੱਚ ਸੀਸੀਟੀਵੀ ਕੈਮਰੇ ਲਗਵਾਉਣ ਅਤੇ ਜਿੱਥੇ ਲੱਗੇ ਹੋਏ ਕੈਮਰੇ ਖਰਾਬ ਹੋ ਚੁੱਕੇ ਹਨ ਉਨ੍ਹਾਂ ਦੀ ਮੁਰੰਮਤ ਕਰਵਾਉਣ।
ਜਥੇਦਾਰ ਅਕਾਲ ਤਖ਼ਤ ਨੇ ਗੁਰਦੁਆਰਾ ਕਮੇਟੀਆਂ ਨੂੰ ਗੁਰੂਘਰਾਂ 'ਚ ਸੀਸੀਟੀਵੀ ਕੈਮਰੇ ਲਗਵਾਉਣ ਬਾਰੇ ਜਾਰੀ ਕੀਤਾ ਸੰਦੇਸ਼ - ਗੁਰਦੁਆਰਿਆਂ ਵਿੱਚ ਸੀਸੀਟੀਵੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਸੰਦੇਸ਼ ਜਾਰੀ ਕਰਦਿਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਿਆਂ ਵਿੱਚ ਸੀਸੀਟੀਵੀ ਕੈਮਰੇ ਲਗਵਾਉਣ।
ਜਥੇਦਾਰ ਅਕਾਲ ਤਖ਼ਤ ਨੇ ਗੁਰਦੁਆਰਾ ਕਮੇਟੀਆਂ ਨੂੰ ਗੁਰੂਘਰਾਂ 'ਚ ਸੀਸੀਟੀਵੀ ਕੈਮਰੇ ਲਗਵਾਉਣ ਬਾਰੇ ਜ਼ਾਰੀ ਕੀਤਾ ਸੰਦੇਸ਼
ਜਥੇਦਾਰ ਅਕਾਲ ਤਖ਼ਤ ਨੇ ਗੁਰਦੁਆਰਾ ਕਮੇਟੀਆਂ ਨੂੰ ਗੁਰੂਘਰਾਂ 'ਚ ਸੀਸੀਟੀਵੀ ਕੈਮਰੇ ਲਗਵਾਉਣ ਬਾਰੇ ਜ਼ਾਰੀ ਕੀਤਾ ਸੰਦੇਸ਼
ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਰਾਰਤੀ ਅਨਸਰ ਬੇਅਦਬੀ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਇਸ ਲਈ ਗੁਰਦੁਆਰਾ ਕਮੇਟੀਆਂ ਦੀ ਜ਼ਿੰਮੇਵਾਰੀ ਵੱਧ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਨਾ ਕੇਵਲ ਸੀਸੀਟੀਵੀ ਕੈਮਰੇ ਲਾਉਣੇ ਹਨ, ਸਗੋਂ ਗੁਰਦਆਰਾ ਸਾਹਿਬਾਨ ਦੀ ਪਹਿਰੇਦਾਰੀ ਵੀ ਵਧਾਈ ਜਾਵੇ। ਪਿੰਡਾਂ 'ਚੋਂ ਰੋਜ਼ 2-4 ਸਿੰਘ ਗੁਰਦਵਾਰਾ ਸਾਹਿਬ ਦੀ ਪਹਿਰੇਦਾਰੀ ਦੀ ਜ਼ਿੰਮੇਵਾਰੀ ਨਿਭਾਉਣ।