ਤਲਵੰਡੀ ਸਾਬੋ: ਪੱਛਮੀ ਬੰਗਾਲ ਭਾਜਪਾ ਵੱਲੋਂ ਕੀਤੇ ਗਏ ਰੋਸ ਮਾਰਚ ਦੌਰਾਨ ਪੁਲਿਸ ਨਾਲ ਖਿੱਚ-ਧੂਹ ਦੌਰਾਨ ਸਿੱਖ ਸੁਰੱਖਿਆ ਕਰਮੀ ਦੀ ਪੱਗ ਲੱਥਣ ਦੇ ਮਾਮਲੇ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਦਭਾਗਾ ਦੱਸਿਆ ਹੈ। ਇਸ ਨਾਲ ਹੀ ਉਨ੍ਹਾਂ ਪਾਕਿਸਤਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਜਾਣ ਵਾਲੀ ਸੰਗਤ ਨੂੰ ਸਿਰਫ਼ ਸ੍ਰੀ ਨਾਨਕਾਣਾ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਗੱਲ ਬਾਰੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਗਾਲ 'ਚ ਸਿੱਖ ਨੌਜਵਾਨ ਦੀ ਪੱਗ ਦੀ ਬੇਅਦਬੀ ਕਰਨ ਦੀ ਕੀਤੀ ਨਿੰਦਾ - ਗਿਆਨੀ ਹਰਪ੍ਰੀਤ ਸਿੰਘ
ਪੱਛਮੀ ਬੰਗਾਲ ਭਾਜਪਾ ਵੱਲੋਂ ਕੀਤੇ ਗਏ ਰੋਸ ਮਾਰਚ ਦੌਰਾਨ ਪੁਲਿਸ ਨਾਲ ਖਿੱਚ-ਧੂਹ ਦੌਰਾਨ ਸਿੱਖ ਸੁਰੱਖਿਆ ਕਰਮੀ ਦੀ ਪੱਗ ਲੱਥਣ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੰਦਭਾਗਾ ਦੱਸਿਆ ਹੈ। ਇਸ ਨਾਲ ਹੀ ਉਨ੍ਹਾਂ ਪਾਕਿਸਤਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਜਾਣ ਵਾਲੀ ਸੰਗਤ ਨੂੰ ਸਿਰਫ਼ ਸ੍ਰੀ ਨਾਨਕਾਣਾ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਗੱਲ ਬਾਰੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ।
ਪੱਛਮੀ ਬੰਗਾਲ ਵਾਲੀ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਸਿੱਖ ਨੌਜਵਾਨ ਨੂੰ ਇਨਸਾਫ਼ ਦਿੱਤਾ ਜਾਵੇ।
ਪਾਕਿਸਤਾਨ ਸਰਕਾਰ ਵੱਲੋਂ ਭਾਰਤ ਵਿੱਚੋਂ ਸਿੱਖ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਜਾਣ ਵਾਲੇ ਜਥਿਆਂ ਨੂੰ ਹੁਣ ਸਿਰਫ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੇ ਹੀ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਬਾਰੇ ਉਨ੍ਹਾਂ ਨੇ ਕਿਹਾ ਪਾਕਿਸਤਾਨ ਸਰਕਾਰ ਇਸ ਫੈਸਲੇ 'ਤੇ ਮੁੜ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਬਹੁਤ ਮੁਸ਼ਕਲ ਨਾਲ ਸੰਗਤ ਪਾਕਿਸਤਾਨ ਜਾਂਦੀ ਹੈ ਅਤੇ ਸੰਗਤ ਦੀ ਇੱਛਾ ਹੁੰਦੀ ਹੈ ਕਿ ਉਹ ਸਾਰੇ ਧਾਰਮਿਕ ਸਥਾਨਾ ਦੇ ਦਰਸ਼ਨ ਕਰ ਆਵੇ।