ਬਠਿੰਡਾ:ਜਿੱਥੇੇ ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਸਰਕਾਰ ਨੂੰ ਕਿਸਾਨ ਅੰਦੋਲਨ (Peasant struggle) ਦੇ ਮਜ਼ਬੂਤ ਸਮਰਥਕ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ (Darshan Singh Dhaliwal) ਨੂੰ ਸ਼ਿਕਾਗੋ ਤੋਂ ਆਉਣ ਤੋਂ ਬਾਅਦ ਭਾਰਤ ਵਿੱਚ ਦਾਖਲ ਨਹੀਂ ਹੋਣ ਦਿੱਤਾ। ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਨੂੰ ਗੈਰ-ਲੋਕਤੰਤਰੀ ਅਤੇ ਤਾਨਾਸ਼ਾਹੀ ਰਵੱਈਆ ਦੱਸਿਆ ਹੈ ਤੇ ਇਸ ਦੀ ਸਖ਼ਤ ਨਿੰਦਾ ਕੀਤੀ।
ਦੂਜੇ ਪਾਸੇ ਕਿਸਾਨ ਸੰਘਰਸ਼ ਦੇ ਹਿਮਾਇਤੀ ਦਰਸ਼ਨ ਸਿੰਘ ਧਾਲੀਵਾਲ (Darshan Singh Dhaliwal) ਨਾਂ ਦੇ ਅਮਰੀਕੀ ਕਾਰੋਬਾਰੀ ਨੂੰ ਬੀਤੇ ਦਿਨ ਦਿੱਲੀ ਹਵਾਈ (Delhi Airport) ਅੱਡੇ ਤੋਂ ਵਾਪਿਸ ਅਮਰੀਕਾ ਭੇਜਣ ਦੇ ਮਾਮਲੇ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਸ੍ਰੀ ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਕਿਹਾ ਕਿ ਸਿਰਫ਼ ਇਸ ਗੱਲ ਕਰਕੇ ਇੱਕ ਕਾਰੋਬਾਰੀ ਨੂੰ ਹਵਾਈ ਅੱਡੇ ਤੋਂ ਵਾਪਿਸ ਮੋੜ ਦੇਣਾ ਕਿ ਉਸਨੇ ਕਿਸਾਨ ਸੰਘਰਸ਼ ਦੀ ਆਰਥਿਕ ਮਦਦ ਕੀਤੀ ਸੀ, ਜੋ ਕਿ ਬਹੁਤ ਮੰਦਭਾਗਾ ਹੈ।