ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ, ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਬਠਿੰਡਾ :ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਵਿਚ ਸਿਰਜੇ ਮਾਹੌਲ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਿੱਥੇ ਸਿੱਖ ਬੁੱਧੀਜੀਵੀਆਂ ਸੰਪਰਦਾਵਾਂ ਦੀ 27 ਮਾਰਚ ਨੂੰ ਵਿਸ਼ੇਸ਼ ਬੈਠਕ ਸੱਦੀ ਗਈ ਹੈ ਤਾਂ ਜੋ ਪੰਜਾਬ ਵਿਚ ਪੈਦਾ ਹੋਏ ਮਾਹੌਲ ਸਬੰਧੀ ਵਿਚਾਰ ਚਰਚਾ ਕੀਤੀ ਜਾ ਸਕੇ। ਇਸਦੇ ਹੱਲ ਕੱਢਣ ਲਈ ਕੋਈ ਨਾ ਕੋਈ ਜਤਨ ਕੀਤਾ ਜਾ ਸਕੇ। ਉਥੇ ਹੀ ਦੂਸਰੇ ਪਾਸੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਸ ਵੱਲੋਂ ਆਪਣੇ ਆਪ ਪੁਲਿਸ ਦੇ ਅੱਗੇ ਪੇਸ਼ ਹੋਣਾ ਚਾਹੀਦਾ ਹੈ।
ਸਰਕਾਰ ਦੀ ਕਾਰਗੁਜ਼ਾਰੀ ਉਤੇ ਵੀ ਸਵਾਲ :ਪੁਲਿਸ ਨੂੰ ਵੀ ਚਾਹੀਦਾ ਹੈ ਕਿ ਉਸ ਖ਼ਿਲਾਫ਼ ਜੋ ਧਾਰਾਵਾਂ ਲਗਾਈਆਂ ਗਈਆਂ ਹਨ ਉਸਨੂੰ ਮੁੜ ਵਿਚਾਰੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਦੀ ਫ਼ੜੋ-ਫ਼ੜਾਈ ਕਰ ਕੇ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਸਿੱਖ ਬੁੱਧੀਜੀਵੀ ਅਤੇ ਪੱਤਰਕਾਰਾਂ ਦੇ ਘਰਾਂ ਉਤੇ ਕੀਤੀ ਜਾ ਰਹੀ ਛਾਪੇਮਾਰੀ ਦੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਜਿਹਾ ਕੀਤਾ ਜਾਣਾ ਸਰਾਸਰ ਗਲਤ ਹੈ। ਸੋਸ਼ਲ ਮੀਡੀਆ ਅਕਾਊਂਟ ਬੰਦ ਕੀਤੇ ਜਾਣਾ ਵਿਚਾਰਾਂ ਦਾ ਪ੍ਰਗਟਾਵਾ ਕਰਨ ਤੇ ਪਾਬੰਦੀ ਲਾਉਣਾ ਸਰਕਾਰ ਦੀ ਧੱਕੇਸ਼ਾਹੀ ਹੈ। ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ :Khalistani Supporters: ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਸਮਰਥਕਾਂ ਉੱਤੇ ਵੱਡੇ ਐਕਸ਼ਨ ਦੀ ਤਿਆਰੀ, ਜਲਦ ਹੋਣਗੇ ਪਾਸਪੋਰਟ ਰੱਦ !
ਕੇਂਦਰ ਤੇ ਪੰਜਾਬ ਸਰਕਾਰ ਚੁੱਕੇਗੀ ਸਖ਼ਤ ਕਦਮ :ਦੇਸ਼ ਵਿਰੋਧੀ ਗਤੀਵਿਧੀਆਂ ਦੇ ਮਾਮਲੇ ਵਿੱਚ ਭਗੌੜੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਇੰਗਲੈਂਡ ਵਿੱਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀ ਸਮਰਥਕਾਂ ਉੱਤੇ ਕੇਂਦਰ ਸਰਕਾਰ ਦੇ ਦਬਾਅ ਤੋਂ ਪੁਲਿਸ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਸਮਰਥਕਾਂ ਦੇ ਪਾਸਪੋਰਟ ਰੱਦ ਕਰਨ ਲਈ ਭਾਰਤ ਸਰਕਾਰ ਨੇ ਤਿਆਰੀ ਆਰੰਭ ਦਿੱਤੀ ਹੈ। ਭਾਰਤੀ ਪਾਸਪੋਰਟ ਲੈਕੇ ਵਿਦੇਸ਼ਾਂ ਵਿੱਚ ਭਾਰਤ ਦੇ ਹੀ ਵਿਰੁੱਧ ਗਤੀਵਿਧੀਆਂ ਕਰ ਰਹੇ ਲੋਕਾਂ ਦੇ ਪੂਰੇ ਵੇਰਵੇ ਅਤੇ ਸਟੇਟਸ ਰਿਪੋਰਚ ਕੇਂਦਰ ਵੱਲੋਂ ਪੰਜਾਬ ਸਰਕਾਰ ਤੋਂ ਮੰਗੀ ਗਈ ਹੈ। ਸੁਰੱਖਿਆ ਏਜੰਸੀਆਂ ਨੇ ਖਾਲਿਸਤਾਨ ਸਮਰਥਕਾਂ ਦੀਆਂ ਵੀਡੀਓਜ਼ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਤਿਰੰਗੇ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ :ਅਜਨਾਲਾ ਕਾਂਡ 'ਚ ਸ਼ਾਮਿਲ ਮੁਲਜ਼ਮਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ, ਮੈਡੀਕਲ ਦੌਰਾਨ 2 ਮੁਲਜ਼ਮ ਨਿਕਲੇ ਐੱਚਆਈਵੀ ਪਾਜ਼ੀਟਿਵ