ਪੰਜਾਬ

punjab

ETV Bharat / state

Murder kabaddi coach: ਕਬੱਡੀ ਕੋਚ ਦਾ ਅੱਜ ਹੋ ਸਕਦਾ ਹੈ ਸਸਕਾਰ, ਪੁਲਿਸ ਵੱਲੋਂ 4 ਮੁਲਜ਼ਮ ਕਾਬੂ - ਪ੍ਰਦਰਸ਼ਨ

ਬਠਿੰਡਾ ਚ ਕੁਝ ਲੋਕਾਂ ਵੱਲੋਂ ਇੱਕ ਕਬੱਡੀ ਕੋਚ ਦਾ ਕਤਲ (Murder of Kabaddi coach) ਕਰ ਦਿੱਤਾ ਗਿਆ ਸੀ ਜਿਸਦਾ ਅੱਜ ਸਸਕਾਰ ਕੀਤਾ ਜਾ ਸਕਦਾ ਹੈ। ਪੁਲਿਸ ਨੇ ਇਸ ਮਾਮਲੇ ਦੇ ਵਿੱਚ ਕਾਰਵਾਈ ਕਰਦੇ ਹੋਏ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕਬੱਡੀ ਕੋਚ ਦਾ ਅੱਜ ਹੋ ਸਕਦਾ ਹੈ ਸਸਕਾਰ, ਪੁਲਿਸ ਨੇ 4 ਮੁਲਜ਼ਮ ਕੀਤੇ ਕਾਬੂ
ਕਬੱਡੀ ਕੋਚ ਦਾ ਅੱਜ ਹੋ ਸਕਦਾ ਹੈ ਸਸਕਾਰ, ਪੁਲਿਸ ਨੇ 4 ਮੁਲਜ਼ਮ ਕੀਤੇ ਕਾਬੂ

By

Published : Jun 13, 2021, 7:51 PM IST

ਬਠਿੰਡਾ:ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਚਾਉਕੇ ਪਿੰਡ ਦੇ ਕਬੱਡੀ ਕੋਚ ਕਤਲ ਮਾਮਲੇ ਵਿੱਚ ਅੱਜ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸਸਕਾਰ ਕੀਤਾ ਜਾ ਸਕਦਾ ਹੈ। ਆਈਜੀ ਬਠਿੰਡਾ ਰੇਂਜ ਜਸਕਰਨ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਜੋ ਮੰਗਾਂ(Demands) ਸਨ ਉਹ ਪ੍ਰਸ਼ਾਸਨ ਵੱਲੋਂ ਮੰਨ ਲਈਆਂ ਗਈਆਂ ਹਨ ਜੋ ਰਹਿ ਗਈਆਂ ਹਨ ਉਹ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ ।

ਕਬੱਡੀ ਕੋਚ ਦਾ ਅੱਜ ਹੋ ਸਕਦਾ ਹੈ ਸਸਕਾਰ, ਪੁਲਿਸ ਨੇ 4 ਮੁਲਜ਼ਮ ਕੀਤੇ ਕਾਬੂ

'ਚਾਰ ਪੁਲੀਸ ਮੁਲਾਜ਼ਮ ਮੁਅੱਤਲ'

ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਕਬੱਡੀ ਕੋਚ ਕਤਲ ਮਾਮਲੇ ਵਿੱਚ ਨਾਮਜ਼ਦ ਲੋਕਾਂ ਵਿੱਚੋਂ ਚਾਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਹੋ ਗਈ ਹੈ ਅਤੇ ਅੱਜ ਕਬੱਡੀ ਕੋਚ ਦਾ ਸਸਕਾਰ ਕਰ ਦਿੱਤਾ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਬੱਡੀ ਕੋਚ ਕਤਲ ਮਾਮਲੇ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਸੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਲਾਸ਼ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਦੇ ਰੱਖ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਫਿਲਹਾਲ ਪੂਰਾ ਮਾਮਲਾ ਕਿਸੇ ਤਣ ਪੱਤਣ ਲੱਗਦਾ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ:ਪੁਲਿਸ ਮੁਲਾਜ਼ਮਾਂ ਨੇ ਫਰੂਟ ਰੇਹੜੀ ਵਾਲੇ ਦੇ ਜੜੇ ਥੱਪੜ,ਵੀਡੀਓ ਵਾਇਰਲ

ABOUT THE AUTHOR

...view details