ਬਠਿੰਡਾ: ਜ਼ਿਲ੍ਹੇ ਦੇ ਸਾਬਕਾ ਸੀ.ਪੀ.ਐੱਸ ਸਰੂਪ ਚੰਦ ਸਿੰਗਲਾ ਅਤੇ ਭਾਜਪਾ ਨੇਤਾਵਾਂ ਨੇ ਥਾਣਾ ਕੋਤਵਾਲੀ ਪੁਲਿਸ 'ਚ ਪਾਰਟੀ ਦੀਆਂ ਮਹਿਲਾਵਾਂ ਨੂੰ ਕਾਂਗਰਸੀ ਨੇਤਾ ਅਨਿਲ ਕੁਮਾਰ ਵਿਰੁੱਧ ਬੰਧਕ ਬਣਾਉਣ ਦੀ ਸ਼ਿਕਾਇਤ ਦਰਜ ਕਰਵਾਈ ਗਈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਸਾਬਕਾ ਵਿਧਾਇਕ ਸਿੰਗਲਾ ਨੇ ਦੱਸਿਆ ਕਿ ਬਠਿੰਡਾ ਵਿੱਚ ਨਗਰ ਨਿਗਮ ਦੀਆਂ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਤਹਿਤ ਉਨ੍ਹਾਂ ਦੀ ਪਾਰਟੀ ਦੀਆਂ ਮਹਿਲਾ ਵਰਕਰ ਜਦੋਂ ਅਨਿਲ ਕੁਮਾਰ ਭੋਲਾ ਦੇ ਘਰ ਅਫ਼ੀਮ ਵਾਲੀ ਗਲੀ ਵਿੱਚ ਗਏ ਤਾਂ ਅਨਿਲ ਭੋਲਾ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਬੰਦੀ ਬਣਾਉਣ ਦੀ ਕੋਸ਼ਿਸ਼ ਕੀਤੀ। ਕਿਸੇ ਤਰ੍ਹਾਂ ਮਹਿਲਾਵਾਂ ਨੇ ਜਾਣਕਾਰੀ ਸਿੰਗਲਾ ਨੂੰ ਦਿੱਤੀ ਤੇ ਮੌਕੇ ਉੱਤੇ ਪਹੁੰਚ ਕੇ ਉਨ੍ਹਾਂ ਨੂੰ ਛੁਡਵਾਇਆ ਗਿਆ। ਸਿੰਗਲਾ ਨੇ ਕਿਹਾ ਕਿ ਇਹ ਸਾਰੀ ਘਟਨਾ ਉਨ੍ਹਾਂ ਦੀਆਂ ਵਰਕਰ ਤੇ ਪਾਰਟੀ ਦੇ ਨੇਤਾਵਾਂ ਨੂੰ ਦੱਸੀ। ਜਿਸ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਵਰਕਰ ਅਤੇ ਨੇਤਾ ਇਕੱਠਾ ਹੋ ਕੇ ਥਾਣਾ ਕੋਤਵਾਲੀ ਵਿੱਚ ਪਹੁੰਚੇ ਅਤੇ ਅਨਿਲ ਕੁਮਾਰ ਦੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਥਾਣਾ ਕੋਤਵਾਲੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੜਤਾਲ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।