ਬਠਿੰਡਾ: ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਜੀਟੀ ਰੋਡ ਸਥਿਤ ਦਫ਼ਤਰ ਦੇ ਬਾਹਰ ਧਾਰਮਿਕ ਕੀਰਤਨ ਦਰਬਾਰ ਸਜਾਇਆ ਗਿਆ। ਇਸ ਦੌਰਾਨ ਮਹਿਲਾਵਾਂ ਵੀ ਮੌਜੂਦ ਸਨ। ਕੀਰਤਨ ਕਰਨ ਵਾਲੀਆਂ ਧਾਰਮਿਕ ਸ਼ਖ਼ਸੀਅਤਾਂ ਨੇ ਕਿਹਾ ਕਿ ਜਿਸ ਵੇਲੇ ਦਫ਼ਤਰ ਬਾਹਰ ਕੀਰਤਨ ਚੱਲ ਰਿਹਾ ਸੀ ਉਸ ਵੇਲੇ ਖਜ਼ਾਨਾ ਮੰਤਰੀ ਆਪਣੇ ਦਫ਼ਤਰ ਅੰਦਰ ਮੌਜੂਦ ਸਨ।
ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਬਾਹਰ ਸਜਾਇਆ ਗਿਆ ਕੀਰਤਨ ਦਰਬਾਰ ਸਿੱਖ ਸਦਭਾਵਨਾ ਦਲ ਨੇ ਕੀਤਾ ਕੀਰਤਨ
ਇਸ ਕੀਰਤਨ ਰਾਹੀਂ 328 ਸਰੂਪਾਂ ਦੀ ਬੇਅਦਬੀ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਤੇ ਗੁਰਦੁਆਰਾ ਸੁਧਾਰ ਲਹਿਰ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰਦੇ ਹੋਏ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਬਾਹਰ ਪੰਥਕ ਹੌਕਾ ਦਿੱਤਾ ਗਿਆ। ਇਸ ਦੌਰਾਨ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੰਦਰ ਬੈਠੇ ਸਨ ਜੋ ਕਿ ਮੌਕਾ ਪਾ ਕੇ ਉੱਥੋਂ ਨਿਕਲ ਗਏ।
ਪੰਜਾਬ ਦੇ ਸਾਰੇ ਮੰਤਰੀਆਂ ਦੇ ਘਰਾਂ ਤੇ ਦਫ਼ਤਰਾਂ ਦਾ ਘਿਰਾਓ ਕਰਨ ਦਾ ਫ਼ੈਸਲਾ
ਉੱਥੇ ਹੀ ਇਸ ਪ੍ਰਦਰਸ਼ਨ ਬਾਰੇ ਬੋਲਦਿਆਂ ਬਾਬਾ ਸੁਰਿੰਦਰ ਸਿੰਘ ਫੋਜਾ ਸਿੰਘ ਸੁਭਾਨਾ ਵਾਲੇ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਕੁੱਝ ਸਮੇਂ ਤੋਂ 328 ਸਰੂਪਾਂ ਦੇ ਲਾਪਤਾ ਹੋਣ ਦੇ ਰੋਸ ਵਜੋਂ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਸਾਰੇ ਹੀ ਮੰਤਰੀਆਂ ਦੇ ਦਫ਼ਤਰਾਂ ਅਤੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਸੀ।