ਬਠਿੰਡਾ:ਭਾਰਤਮਾਲਾ ਪ੍ਰੋਜੈਕਟ ਅਧੀਨ ਬਠਿੰਡਾ ਤੋਂ ਡੱਬਵਾਲੀ ਮਾਰਗ ’ਤੇ ਐਕਵਾਇਰ ਕੀਤੀ ਜ਼ਮੀਨ ਦੇ ਮਾਮਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਵੱਖ ਵੱਖ ਸੜਕਾਂ ਉੱਤੋਂ ਦੀ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸਮਾਪਤ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਜਿਸ ਧੱਕੇਸ਼ਾਹੀ ਨਾਲ ਸਟੇਟ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਉਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਰੋਸ ਮਾਰਚ ਕੱਢਿਆ ਗਿਆ ਹੈ।
ਜ਼ਮੀਨ ਐਕਵਾਇਰ ਦੇ ਮਾਮਲੇ ’ਚ ਸਰਕਾਰ ਨੂੰ ਸਿੱਧੇ ਹੋਏ ਕਿਸਾਨ, ਕਰ ਦਿੱਤਾ ਇਹ ਵੱਡਾ ਐਲਾਨ - ਸਰਕਾਰ ਨੂੰ ਸਿੱਧੇ ਹੋਏ ਕਿਸਾਨ
ਭਾਰਤਮਾਲਾ ਪ੍ਰੋਜੈਕਟ ਅਧੀਨ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਮਾਮਲੇ ਵਿੱਚ ਕਿਸਾਨਾਂ ਵੱਲੋਂ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਗਈ ਹੈ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਹਾਲੇ ਵੀ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਂਦੇ ਦਿਨਾਂ ਵਿੱਚ ਉਹ ਸੰਘਰਸ਼ ਹੋਰ ਤੇਜ਼ ਕਰਨਗੇ। ਇੱਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਬਠਿੰਡਾ ਡੱਬਵਾਲੀ ਮਾਰਗ ’ਤੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਤੋਂ ਬਾਅਦ ਇੱਕ ਕਿਸਾਨ ਦਾ ਚੂਲਾ ਟੁੱਟ ਗਿਆ ਸੀ ਜਿਸ ਤੋਂ ਬਾਅਦ ਕਿਸਾਨਾਂ ਵਿੱਚ ਰੋਹ ਵਧਣ ਕਾਰਨ ਉਨ੍ਹਾਂ ਵੱਲੋਂ ਬਠਿੰਡਾ ਡੱਬਵਾਲੀ ਮਾਰਗ ਉਪਰ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਬਠਿੰਡਾ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਸਟੇਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ।
ਇਹ ਵੀ ਪੜ੍ਹੋ:ਸੰਗਰੂਰ ਜ਼ਿਮਨੀ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ, ਲੋਕਾਂ ਦਾ...