ਬਠਿੰਡਾ: ਜ਼ਿਲ੍ਹੇ ਵਿਖੇ ਵਕੀਲ ਦੇ ਘਰ ਅੱਜ NIA ਵੱਲੋਂ ਛਾਪਾ ਮਾਰਿਆ ਗਿਆ ਅਤੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਅਤੇ ਉਸ ਦਾ ਮੋਬਾਈਲ ਜ਼ਬਚ ਕਰ ਲਿਆ ਗਿਆ ਜਦਕਿ ਬਠਿੰਡਾ ਬਾਰ ਐਸੋਸੀਏਸ਼ਨ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਵਕੀਲਾਂ ਨੇ ਅਦਾਲਤ ਦੇ ਮੁੱਖ ਗੇਟ ’ਤੇ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ।
ਰੋਸ ਪ੍ਰਦਰਸ਼ਨ ਕਰ ਰਹੇ ਵਕੀਲ ਭਾਈਚਾਰੇ ਦਾ ਕਹਿਣਾ ਹੈ ਕਿ ਐਨਆਈਏ ਦੀ ਟੀਮ ਵੱਲੋਂ ਵਕੀਲਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਕੀਲ ਭਾਈਚਾਰਾ ਇਸ ਨੂੰ ਲੈ ਕੇ ਬਹੁਤ ਨਾਰਾਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਐਨਆਈਏ ਵੱਲੋਂ ਜ਼ਬਤ ਕੀਤਾ ਗਿਆ ਮੋਬਾਈਲ ਜਲਦੀ ਵਾਪਸ ਨਾ ਕੀਤਾ ਗਿਆ, ਤਾਂ ਉਹ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰਨਗੇ।
NIA ਵੱਲੋਂ ਵਕੀਲ ਦੇ ਘਰ ਛਾਪੇਮਾਰੀ ਦੇ ਵਿਰੋਧ 'ਚ ਵਕੀਲ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਵਕੀਲ ਗੁਰਪ੍ਰੀਤ ਸਿੰਘ ਸਿੱਧੂ, ਜਿਨ੍ਹਾਂ ਦੇ ਟਿਕਾਣੇ 'ਤੇ NIA ਦੀ ਟੀਮ ਨੇ ਛਾਪੇਮਾਰੀ ਕੀਤੀ ਸੀ, ਉਨ੍ਹਾਂ ਦਾ ਕਹਿਣਾ ਹੈ ਕਿ 18 ਤਰੀਕ ਨੂੰ NIA ਦੀ ਟੀਮ ਸਰਚ ਵਾਰੰਟ ਲੈ ਕੇ ਉਨ੍ਹਾਂ ਦੇ ਘਰ ਪਹੁੰਚੀ ਤਾਂ NIA ਦੀ ਟੀਮ ਵੱਲੋਂ ਪੂਰੇ ਸਹਿਯੋਗ ਨਾਲ ਤਲਾਸ਼ੀ ਲਈ ਗਈ, ਪਰ ਬਾਅਦ ਵਿੱਚ ਉਨ੍ਹਾਂ ਦਾ ਮੋਬਾਈਲ ਫ਼ੋਨ ਵੀ ਜ਼ਬਰ ਕਰ ਲਿਆ ਗਿਆ। 2 ਹਫ਼ਤੇ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਨਾ ਤਾਂ ਉਸ ਦਾ ਮੋਬਾਈਲ ਫ਼ੋਨ ਵਾਪਸ ਆਇਆ ਅਤੇ ਨਾ ਹੀ ਉਸ ਨੂੰ ਕਿਸੇ ਤਰ੍ਹਾਂ ਦੀ ਸੂਚਨਾ ਦਿੱਤੀ ਗਈ ਹੈ ਜਿਸ ਕਾਰਨ ਉਸ ਨੇ ਬਾਰ ਕੌਂਸਲ ਦੇ ਸਹਿਯੋਗ ਨਾਲ ਐਨਆਈਏ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ।
ਦੱਸ ਦਈਏ ਕਿ 18 ਅਕਤੂਬਰ ਨੂੰ ਚੰਡੀਗੜ੍ਹ 'ਚ ਵੀ ਐਡਵੋਕੇਟ ਸ਼ੈਲੀ ਸ਼ਰਮਾ ਅਤੇ ਪੰਜਾਬ ਅਤੇ ਹਰਿਆਣਾ 'ਚ ਕੁਝ ਹੋਰ ਵਕੀਲਾਂ ਦੇ ਘਰਾਂ 'ਤੇ NIA ਨੇ ਛਾਪੇਮਾਰੀ ਕੀਤੀ ਸੀ। ਐਨਆਈਏ ਦੀ ਟੀਮ ਨੇ ਸ਼ੈਲੀ ਸ਼ਰਮਾ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ, ਜਿਸ ਤੋਂ ਬਾਅਦ ਵਕੀਲਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ:ਈਡੀ ਨੇ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸੰਮਨ ਭੇਜੇ