ਤਲਵੰਡੀ ਸਾਬੋ: ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇੱਕ ਸਮਾਗਮ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਇੰਜੀਨੀਅਰਾਂ ਵਿਚਕਾਰ ਲਾਂਘੇ ਨੂੰ ਜੋੜਨ ਲਈ ਬਣਾਏ ਜਾਣ ਵਾਲੇ ਪੁੱਲ ਦੀ ਉਸਾਰੀ ਨੂੰ ਲੈ ਕੇ ਜਿਹੜੀ ਮੀਟਿੰਗ ਹੋਈ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਆਪਣੇ ਜੀਵਨ ਦੇ ਆਖਰੀ ਸਾਲ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਬੀਤਾਏ ਗਏ ਸੀ ਇਸ ਕਰਕੇ ਕਰਤਾਰਪੁਰ ਸਾਹਿਬ ਸਿੱਖਾਂ ਲਈ ਮਹੱਤਵਪੂਰਨ ਸਥਾਨ ਹੈ। ਉਨ੍ਹਾਂ ਕਿਹਾ ਕਿ ਲਾਂਘੇ ਲਈ ਪੁੱਲ ਦਾ ਨਿਰਮਾਣ ਹੋਣ ਨਾਲ ਸੰਗਤ ਨੂੰ ਅਸਾਨੀ ਹੋਵੇਗੀ ਅਤੇ ਸੰਗਤਾਂ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣਗੀਆਂ।