ਪੰਜਾਬ

punjab

ETV Bharat / state

ਦੇਖੋ! ਨਸ਼ੇ 'ਚ ਟੱਲੀ ਦੋਸਤ ਨੇ ਕੀਤਾ ਕਾਰਾ - ਪੁਲਿਸ

ਬਠਿੰਡਾ ਦੇ ਬਲਾਕ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਵੱਲੋਂ ਸੁਲਝਾ ਲਈ ਗਈ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਪਿੰਡ ਨੰਗਲਾ ਚ ਸਥਿਤ ਬਾਬਾ ਰਾਮਦੇਵ ਡੇਰੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਪੁਲੀਸ ਨੂੰ ਮਿਲੀ ਸੀ। ਜਾਂਚ ਦੌਰਾਨ ਲਾਸ਼ ਕੋਲੋਂ 2 ਮੋਬਾਇਲ ਫੋਨ ਵੀ ਬਰਾਮਦ ਹੋਏ।

ਦੇਖੋ! ਨਸ਼ੇ 'ਚ ਟੱਲੀ ਦੋਸਤ ਨੇ ਕੀਤਾ ਕਾਰਾ
ਦੇਖੋ! ਨਸ਼ੇ 'ਚ ਟੱਲੀ ਦੋਸਤ ਨੇ ਕੀਤਾ ਕਾਰਾ

By

Published : Jul 28, 2021, 7:44 PM IST

ਬਠਿੰਡਾ:ਬਠਿੰਡਾ ਦੇ ਬਲਾਕ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਵੱਲੋਂ ਸੁਲਝਾ ਲਈ ਗਈ ਹੈ। ਜਾਣਕਾਰੀ ਦਿੰਦਿਆਂ ਬਠਿੰਡਾ SSP ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਪਿੰਡ ਨੰਗਲਾ ਚ ਸਥਿਤ ਬਾਬਾ ਰਾਮਦੇਵ ਡੇਰੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਪੁਲੀਸ ਨੂੰ ਮਿਲੀ ਸੀ। ਜਾਂਚ ਦੌਰਾਨ ਲਾਸ਼ ਕੋਲੋਂ 2 ਮੋਬਾਇਲ ਫੋਨ ਵੀ ਬਰਾਮਦ ਹੋਏ।

ਦੇਖੋ! ਨਸ਼ੇ 'ਚ ਟੱਲੀ ਦੋਸਤ ਨੇ ਕੀਤਾ ਕਾਰਾ

ਜਿਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਲਾਸ਼ ਰਣਜੀਤ ਸਿੰਘ ਵਾਸੀ ਨੰਗਲਾ ਦੀ ਹੈ। ਪੁਲਿਸ ਵੱਲੋਂ ਮ੍ਰਿਤਕ ਰਣਜੀਤ ਸਿੰਘ ਦੀ ਮਾਤਾ ਕਰਨੈਲ ਕੌਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗੁਰਪ੍ਰੀਤ ਸਿੰਘ ਰਣਜੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਇਕੱਠੇ ਸ਼ਰਾਬ ਪੀ ਰਹੇ ਸਨ ਇਸ ਦੌਰਾਨ ਰਣਜੀਤ ਸਿੰਘ ਵੱਲੋਂ ਗੁਰਪ੍ਰੀਤ ਸਿੰਘ ਦਾ ਮੋਬਾਇਲ ਤੋੜ ਦਿੱਤਾ ਗਿਆ ਜਿਸ ਤੇ ਗੁਰਪ੍ਰੀਤ ਸਿੰਘ ਨੇ ਰਣਜੀਤ ਸਿੰਘ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ।

ਪੁਲਿਸ ਨੇ ਗੁਰਪ੍ਰੀਤ ਸਿੰਘ ਅਤੇ ਅਮਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜਮ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। SSP ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਖਿਲਾਫ਼ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀਂ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

ਇਹ ਵੀ ਪੜੋ:ਸੰਗਲੀਵਾੜੀ 'ਚ 12 ਫੁੱਟ ਦਾ ਮਗਰਮੱਛ ਫੜਿਆ

ABOUT THE AUTHOR

...view details