ਬਠਿੰਡਾ: ਸ਼ਹਿਰ ਬਠਿੰਡਾ ਦੇ ਪਾਸ਼ ਇਲਾਕੇ ਮਾਡਲ ਟਾਊਨ 'ਚ ਪਲਾਟ ਖਰੀਦਣ ਦੇ ਮਾਮਲੇ ਵਿੱਚ ਦਰਜ਼ ਮੁਕੱਦਮੇ ਤਹਿਤ ਭਾਜਪਾ ਆਗੂ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੋਮਵਾਰ ਨੂੰ ਮੁੜ ਵਿਜੀਲੈਂਸ ਬਿਊਰੋ ਦੇ ਸਾਹਮਣੇ (Presented before the Vigilance Bureau) ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਕੋਲੋਂ ਜਾਂਚ ਏਜੰਸੀ ਨੇ ਇੱਕ ਦਰਜਨ ਦੇ ਕਰੀਬ ਸਵਾਲਾਂ ਦੀ ਲਿਸਟ ਦੇ ਜਵਾਬ ਮੰਗੇ। ਸੂਤਰਾਂ ਅਨੁਸਾਰ ਇੰਨਾਂ ਸਵਾਲਾਂ ਵਿੱਚ ਮਨਪ੍ਰੀਤ ਸਿੰਘ ਬਾਦਲ ਵੱਲੋਂ 24 ਸਤੰਬਰ ਨੂੰ ਪਰਚਾ ਦਰਜ ਹੋਣ ਤੋਂ ਬਾਅਦ ਜ਼ਮਾਨਤ ਮਿਲਣ ਤੱਕ ਬਿਤਾਏ ਸਮੇਂ ਦੀ ਵਿਸਥਾਰ ਪੂਰਵਕ ਜਾਣਕਾਰੀ ਤੋਂ ਇਲਾਵਾ ਉਹਨਾਂ ਵੱਲੋਂ ਗੁੜਗਾਂਓ ਵਿਖੇ ਵੇਚੇ ਫਲੈਟ ਦੇ ਦਸਤਾਵੇਜ਼ ਅਤੇ ਬਠਿੰਡਾ ਸਥਿਤ ਮਾਡਲ ਟਾਊਨ ਵਿਖੇ ਖਰੀਦੇ ਪਲਾਟ ਦੇ ਅਸਲੀ ਦਸਤਾਵੇਜਾਂ ਦੀ ਮੰਗ ਕੀਤੀ ਗਈ।
Appearance to vigilance: ਵਿਵਾਦਿਤ ਪਲਾਟ ਮਾਮਲੇ 'ਚ ਮੁੜ ਵਿਜੀਲੈਂਸ ਅੱਗੇ ਪੇਸ਼ ਹੋਏ ਮਨਪ੍ਰੀਤ ਬਾਦਲ, ਕਿਹਾ-ਬਦਲਾਖੋਰੀ ਦੀ ਸਿਆਸਤ ਤਹਿਤ ਹੋ ਰਹੀ ਕਾਰਵਾਈ
ਬਠਿੰਡਾ 'ਚ ਵਿਵਾਦਿਤ ਪਲਾਟ ਅਲਾਟਮੈਂਟ ਮਾਮਲੇ 'ਚ ਫਸੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ (Former Finance Minister Manpreet Badal) ਸੋਮਵਾਰ ਦੁਪਹਿਰ ਨੂੰ ਵਿਜੀਲੈਂਸ ਦਫ਼ਤਰ ਪੁੱਜੇ। ਇੱਥੇ ਮਨਪ੍ਰੀਤ ਬਾਦਲ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ।
Published : Nov 20, 2023, 5:36 PM IST
ਵਿਜੀਲੈਂਸ ਦਾ ਝੂਠਾ ਪਰਚਾ: ਇਸ ਤੋਂ ਇਲਾਵਾ ਕੁੱਝ ਹੋਰ ਜਾਣਕਾਰੀਆਂ ਵੀ ਵਿਜੀਲੈਂਸ ਬਿਊਰੋ ਨੂੰ ਦੇਣ ਲਈ ਕਿਹਾ ਗਿਆ ਸੀ। ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant maan) ਦੀ ਸਰਕਾਰ ਨੇ ਨਿੱਜੀ ਅਤੇ ਸਿਆਸੀ ਰੰਜ਼ਿਸ਼ ਤਹਿਤ ਵਿਜੀਲੈਂਸ ਦਾ ਝੂਠਾ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਜਲੈਂਸ ਮਹਿਕਮਾ ਸਰਕਾਰ ਦੇ ਇਸ਼ਾਰਿਆਂ ਉੱਤੇ ਕੰਮ ਕਰਦਾ ਹੈ ਅਤੇ ਸਰਕਾਰ ਇਸ ਦੀ ਦੁਰਵਰਤੋਂ ਕਰ ਰਹੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਪੰਜ ਸਾਲ ਪੰਜਾਬ ਵਿੱਚ ਖਜ਼ਾਨਾ ਮੰਤਰੀ ਰਹੇ ਪਰ ਸਰਕਾਰ ਕੋਲੋਂ ਇੱਕ ਚਾਹ ਦਾ ਕੱਪ ਵੀ ਨਹੀਂ ਪੀਤਾ।
ਦੂਜੀ ਵਾਰ ਵਿਜੀਲੈਂਸ ਦੇ ਸਾਹਮਣੇ ਪੇਸ਼: ਸਾਬਕਾ ਮੰਤਰੀ ਨੇ ਦਾਅਵਾ ਕੀਤਾ ਕਿ ਦਰਅਸਲ ਸਰਕਾਰ ਖੁਦ ਪਸੰਦੀ ਦੇ ਵਿੱਚ ਇੰਨੀ ਫਸੀ ਹੋਈ ਹੈ ਕਿ ਇਹਨਾਂ ਨੂੰ ਆਪਣੇ ਨੱਕ ਤੋਂ ਅੱਗੇ ਕੁਝ ਦਿਖਾਈ ਨਹੀਂ ਦਿੰਦਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਪੰਜਾਬ ਨੂੰ ਮੁੜ ਪੈਰਾਂ ਉੱਤੇ ਖੜ੍ਹਾ ਕਰਨ ਵਾਸਤੇ ਮੌਕਾ ਦਿੱਤਾ ਹੈ, ਜਿਸ ਨੂੰ ਗਵਾਉਣਾ ਨਹੀਂ ਚਾਹੀਦਾ ਹੈ। ਦੱਸਣਯੋਗ ਹੈ ਕਿ ਹਾਈਕੋਰਟ ਵਿੱਚੋਂ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਮੰਤਰੀ ਅੱਜ ਦੂਜੀ ਵਾਰ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਸਨ। (Disputed plot allotment matter)