ਬਠਿੰਡਾ: ਪੰਜਾਬ ਸਰਕਾਰ ਨੂੰ 65 ਲੱਖ ਰੁਪਏ ਦਾ ਮਾਲੀ ਨੁਕਸਾਨ ਪਹੁੰਚਾਉਣ ਦੇ ਇਲਜ਼ਾਮਾਂ ਹੇਠ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਨੇ ਹੁਣ ਭਗੌੜਾ ਐਲਾਨਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮਨਪ੍ਰੀਤ ਸਿੰਘ ਬਾਦਲ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ 4 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ 'ਤੇ ਹੋਣ ਵਾਲੀ ਸੁਣਵਾਈ 'ਤੇ ਨਿਰਭਰ ਕਰਦੀ ਹੈ। ਇਸ ਉੱਤੇ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਮਾਮਲਾ ਮਾਡਲ ਟਾਊਨ ਵਿੱਚ ਪਲਾਟ ਖ਼ਰੀਦ (Manpreet Singh Badal Fugitive) ਵਿੱਚ ਹੋਈਆਂ ਬੇਨਿਯਮੀਆਂ ਨਾਲ ਸਬੰਧਤ ਹੈ।
ਕਈ ਸੂਬਿਆਂ 'ਚ ਛਾਪੇਮਾਰੀ, ਪਰ ਬਾਦਲ ਦਾ ਕੋਈ ਸੁਰਾਗ ਨਹੀਂ:ਦੱਸ ਦੇਈਏ ਕਿ 24 ਸਤੰਬਰ ਨੂੰ ਮਾਮਲਾ ਦਰਜ ਹੋਣ ਤੋਂ ਬਾਅਦ ਵਿਜੀਲੈਂਸ ਦੀਆਂ ਟੀਮਾਂ ਨੇ ਸਾਬਕਾ ਵਿੱਤ ਮੰਤਰੀ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਰਾਜਸਥਾਨ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ ਹੈ, ਪਰ ਮਨਪ੍ਰੀਤ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪਰ ਮਨਪ੍ਰੀਤ ਬਾਦਲ ਦੀ ਟੀਮ ਦਿੱਲੀ ਹੈ, ਕਿਉਂਕਿ ਮਨਪ੍ਰੀਤ ਬਾਦਲ ਦੀ ਆਖਰੀ ਲੋਕੇਸ਼ਨ ਦਿੱਲੀ ਵਿੱਚ ਹੀ ਮਿਲੀ ਸੀ। ਵਿਜੀਲੈਂਸ ਨੂੰ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਵੀ ਮਿਲ ਚੁੱਕਾ ਹੈ, ਹੁਣ ਵਾਰੰਟ ਦੇ ਨਾਲ-ਨਾਲ ਉਸ ਨੂੰ ਅਦਾਲਤ ਤੋਂ ਭਗੌੜਾ ਐਲਾਨਣ ਲਈ ਦਸਤਾਵੇਜ਼ ਵੀ ਤਿਆਰ ਕੀਤੇ ਜਾ ਰਹੇ ਹਨ।