ਪੰਜਾਬ

punjab

ETV Bharat / state

ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ 15 ਅਗਸਤ ਮੌਕੇ ਤਿਰੰਗਾ ਲਹਿਰਾਇਆ - ਬਠਿੰਡਾ

ਬਠਿੰਡਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਫ਼ੋਟੋ
ਫ਼ੋਟੋ

By

Published : Aug 15, 2020, 1:39 PM IST

ਬਠਿੰਡਾ: ਦੇਸ਼ ਭਰ ਵਿੱਚ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਜ਼ਿਲ੍ਹੇ ਵਿੱਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੌਮੀ ਝੰਡਾ ਫਹਿਰਾਇਆ ਗਿਆ ਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਖਜ਼ਾਨਾ ਮੰਤਰੀ ਵੱਲੋਂ ਬਿਨਾਂ ਭਾਰੀ ਇਕੱਠ ਕੀਤੇ ਦੇਸ਼ ਵਾਸੀਆਂ ਨੂੰ ਪੱਤਰਕਾਰਾਂ ਦੇ ਮਾਧਿਅਮ ਰਾਹੀਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੇਸ਼ ਨੂੰ ਤਰੱਕੀ ਦੇ ਲਈ ਸੜਕਾਂ ਜਾਂ ਪੁਲ ਬਣਾਉਣ ਦੀ ਜ਼ਰੂਰਤ ਨਹੀਂ ਸਗੋਂ ਰੁਜ਼ਗਾਰ ਦੀ ਜ਼ਰੂਰਤ ਹੈ। ਪੰਜਾਬ ਦੇ ਵਿੱਚ ਲੱਖਾਂ ਨੌਜਵਾਨ ਬੇਰੁਜ਼ਗਾਰ ਹਨ ਜੋ ਸਾਡੇ ਪੰਜਾਬ ਅਤੇ ਦੇਸ਼ ਦੇ ਲਈ ਬਦਹਾਲੀ ਹੈ। ਇਸ ਦੇ ਲਈ ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਲਈ ਹਰ ਮੁਕੰਮਲ ਕੋਸ਼ਿਸ਼ ਕਰੇਗੀ।

ਵੀਡੀਓ

ਇਸ ਦੇ ਨਾਲ ਹੀ ਦੇਸ਼ ਵਾਸੀਆਂ ਨੂੰ ਵੀ ਖ਼ਜ਼ਾਨਾ ਮੰਤਰੀ ਵੱਲੋਂ ਅਪੀਲ ਕੀਤੀ ਗਈ ਕਿ ਸਾਨੂੰ ਸਭ ਨੂੰ ਇਸ ਆਜ਼ਾਦ ਮੁਲਕ ਵਿੱਚ ਦੇਸ਼ਧ੍ਰੋਹੀ ਗਤੀਵਿਧੀਆਂ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਤੇ ਨਸ਼ੇ ਖਤਮ ਕਰਨ ਦੇ ਵਿੱਚ ਆਪਣਾ ਕਿਰਦਾਰ ਅਦਾ ਕਰਨਾ ਚਾਹੀਦਾ ਹੈ ਤਾਂ ਕਿ ਸਾਡਾ ਦੇਸ਼ ਸਾਡਾ ਪੰਜਾਬ ਤਰੱਕੀ ਦੀ ਰਾਹ ਵਲ ਚੱਲ ਸਕੇ।

ਮਨਪ੍ਰੀਤ ਸਿੰਘ ਬਾਦਲ ਨੇ ਆਜ਼ਾਦੀ ਦਿਹਾੜੇ ਮੌਕੇ ਸਾਡੇ ਦੇਸ਼ ਦੇ ਸੂਰਮੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਤਮਾਮ ਉਨ੍ਹਾਂ ਯੋਧਿਆਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਆਪਣੀ ਜਾਨਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਕਰ ਦਿੱਤੀਆਂ।
ਖਜ਼ਾਨਾ ਮੰਤਰੀ ਨੇ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਖੈਰਾਤ ਵਿਚ ਨਹੀਂ ਮਿਲੀ ਸਗੋਂ ਇਸਦੇ ਲਈ ਪੰਜਾਬ ਦੀਆਂ ਕਈ ਮਾਵਾਂ ਨੇ ਪਾਕਿਸਤਾਨ ਦੀ ਵੰਡ ਵੇਲੇ ਆਪਣੇ ਪਰਿਵਾਰ ਗਵਾ ਦਿੱਤੇ।

ਅੱਜ ਦੇਸ਼ ਦੀ ਆਜ਼ਾਦੀ ਦਾ ਦਿਹਾੜਾ ਉਨ੍ਹਾਂ ਸਭ ਕੁਰਬਾਨੀਆਂ ਨੂੰ ਯਾਦ ਕਰਵਾਉਂਦਾ ਹੈ। ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਤਮਾਮ ਦੇਸ਼ ਵਾਸੀ ਅਤੇ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਵਸ ਦੇ ਮੌਕੇ ਬੁਰੇ ਕਰਮਾਂ ਨੂੰ ਤਿਆਗਣ ਦੇ ਲਈ ਪ੍ਰਣ ਲੈਣ ਦੀ ਗੱਲ ਆਖੀ। ਬਠਿੰਡਾ ਦੇ ਸਰਕਾਰੀ ਰਾਜਿੰਦਰਾ ਕਾਲਜ ਦੇ ਖੇਡ ਸਟੇਡੀਅਮ ਵਿੱਚ ਠਹਿਰਾਏ ਗਏ ਕੌਮੀ ਝੰਡੇ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।




ABOUT THE AUTHOR

...view details