ਬਠਿੰਡਾ: ਬਠਿੰਡਾ ਦੇ ਵਿਚ ਐਲਾਨ ਗਏ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਅੱਵਲ ਰਹੀ। ਕਾਂਗਰਸ ਪਾਰਟੀ ਨੇ ਕੁੱਲ 50 ਵਾਰਡਾਂ ਵਿੱਚੋਂ 43 ਸੀਟਾਂ 'ਤੇ ਮੱਲ ਮਾਰੀ। ਦੂਜੇ ਪਾਸੇ ਬਾਕੀ 7 ਸੀਟਾਂ ਅਕਾਲੀ ਦਲ ਦੀ ਝੋਲੀ 'ਚ ਪਈਆਂ ਜਿਸ ਨੂੰ ਲੈ ਕੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਜਸ਼ਨ ਦੇ ਮਾਹੌਲ ਵਿੱਚ ਨਜ਼ਰ ਆਏ।
ਕਾਂਗਰਸ ਦੀ ਜਿੱਤ ਇਤਿਹਾਸਕ, ਪਾਰਟੀ ਦੇ ਕੀਤੇ ਕੰਮਾਂ ਨੂੰ ਮਿਲੀ ਵੋਟ - ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ
ਬਠਿੰਡਾ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੇ ਕੀਤੇ ਕੰਮਕਾਜਾਂ ਨੂੰ ਮਿਲੀ ਹੈ।
ਨਿਗਮ ਚੋਣਾਂ 'ਚ ਵੱਡੀ ਜਿੱਤ ਮਗਰੋਂ ਮਨਪ੍ਰੀਤ ਬਾਦਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਾਂਗਰਸ ਪਾਰਟੀ ਦੀ ਜਿੱਤ ਹੈ ਜੋ ਬਠਿੰਡਾ ਸ਼ਹਿਰ ਵਾਸੀਆਂ ਨੇ ਝੋਲੀ ਵਿੱਚ ਪਾਈ ਹੈ। ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੇ ਕੀਤੇ ਕੰਮਕਾਜਾਂ ਨੂੰ ਮਿਲੀ ਹੈ। ਜ਼ਿਕਰਯੋਗ ਹੈ ਕਿ 53 ਸਾਲ ਬਾਅਦ ਬਠਿੰਡਾ ਨਗਰ ਨਿਗਮ ਵਿੱਚ ਕਾਂਗਰਸ ਦੀ ਸੱਤਾ ਬਣੀ ਹੈ।