ਪੰਜਾਬ

punjab

ਜ਼ੋਰਾਂ-ਸ਼ੋਰਾਂ ਨਾਲ ਚੋਣ ਮੁਹਿੰਮ 'ਚ ਜੁਟੇ ਮਨਪ੍ਰੀਤ ਬਾਦਲ

ਕਾਂਗਰਸ ਦੇ ਬਠਿੰਡਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵਡਿੰਗ ਨੇ ਅਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਉੱਚੇਚੇ ਤੌਰ 'ਤੇ ਪਹੁੰਚੇ। ਇਸ ਮੌਕੇ ਮਨਪ੍ਰੀਤ ਬਾਦਲ ਨੇ ਵਰਕਰਾਂ 'ਚ ਉਤਸ਼ਾਹ ਭਰਦਿਆਂ ਕਿਹਾ ਕਿ ਆਉਣ ਵਾਲੇ 15 ਦਿਨ ਤੱਕ ਸਾਨੂੰ ਜੰਗੀ ਪੱਧਰ 'ਤੇ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ।

By

Published : May 2, 2019, 1:21 PM IST

Published : May 2, 2019, 1:21 PM IST

ਫ਼ੋਟੋ

ਬਠਿੰਡਾ: ਲੋਕ ਸਭਾ ਚੋਣਾਂ 2019 ਲਈ ਚੋਣ ਅਖਾੜਾ ਭੱਖ ਚੁੱਕਿਆ ਹੈ ਅਤੇ ਹਰ ਪਾਰਟੀ ਪੂਰੇ ਦਮ-ਖਮ ਨਾਲ ਚੋਣ ਪ੍ਰਚਾਰ 'ਚ ਡੱਟੀ ਹੋਈ ਹੈ। ਇਸੇ ਲੜੀ 'ਚ ਕਾਂਗਰਸ ਦੇ ਬਠਿੰਡਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵਡਿੰਗ ਨੇ ਅਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਉੱਚੇਚੇ ਤੌਰ 'ਤੇ ਮੌਜੂਦ ਰਹੇ ਅਤੇ ਉਹ ਵਰਕਾਰਾਂ 'ਚ ਜੋਸ਼ ਭਰਦੇ ਨਜ਼ਰ ਆਏ।

ਵੀਡੀਓ

ਮਨਪ੍ਰੀਤ ਬਾਦਲ ਨੇ ਵਰਕਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜਿਵੇਂ ਫੌਜ ਵਿੱਚ ਜੰਗ ਲੱਗਦਿਆਂ ਹੀ ਸਾਰੇ ਅਫ਼ਸਰ ਸਿਪਾਹੀਆਂ ਦੀ ਦਿਖ 'ਚ ਆ ਜਾਂਦੇ ਹਨ, ਉਵੇਂ ਹੀ ਕਾਂਗਰਸ ਦੇ ਵਰਕਰਾਂ ਨੂੰ ਕਰਨਾ ਚਾਹੀਦਾ ਹੈ ਅਤੇ ਆਉਣ ਵਾਲੇ 15 ਦਿਨ ਤੱਕ ਪੂਰੇ ਜੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ।

ABOUT THE AUTHOR

...view details