ਪੰਜਾਬ

punjab

By

Published : Sep 21, 2019, 1:06 PM IST

ETV Bharat / state

ਮਨਪ੍ਰੀਤ ਬਾਦਲ ਨੇ ਕਿਸਾਨਾਂ ਅੱਗੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਮਨਪ੍ਰੀਤ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ 550ਵੇ ਪ੍ਰਕਾਸ ਪੁਰਬ ਦੇ ਮੌਕੇ 'ਤੇ ਪ੍ਰਦੂਸ਼ਣ ਰਹਿਤ ਉਤਸਵ ਮਨਾਉਣ ਦੇ ਲਈ ਹਰਿਆਣਾ ਪੰਜਾਬ ਦੇ ਕਿਸਾਨਾਂ ਨੂੰ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਹੈ।

ਮਨਪ੍ਰੀਤ ਬਾਦਲ

ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਦੇ 550ਵੇ ਪ੍ਰਕਾਸ ਪੁਰਬ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਏ ਜਾਣ 'ਤੇ ਅਪੀਲ ਕੀਤੀ ਹੈ। ਮਨਪ੍ਰੀਤ ਬਾਦਲ ਦੀ ਇਸ ਅਪੀਲ ਦਾ ਕਿਸਾਨਾਂ ਵੱਲੋਂ ਕਰਾਰਾ ਜਵਾਬ ਦਿੱਤਾ ਗਿਆ ਹੈ। ਬੀਤੇ ਦਿਨੀਂ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ 550 ਪ੍ਰਕਾਸ ਪੁਰਬ ਦੇ ਮੌਕੇ 'ਤੇ ਪ੍ਰਦੂਸ਼ਣ ਰਹਿਤ ਉਤਸਵ ਮਨਾਉਣ ਦੇ ਲਈ ਹਰਿਆਣਾ ਪੰਜਾਬ ਦੇ ਕਿਸਾਨਾਂ ਨੂੰ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦਾ ਸਮਾਂ ਉਸ ਮੌਕੇ 'ਤੇ ਹੀ ਆਇਆ ਹੈ ਜਦੋਂ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਉਤਸਵ ਮਨਾਇਆ ਜਾਣਾ ਹੈ।

ਵੇਖੋ ਵੀਡੀਓ

ਮਨਪ੍ਰੀਤ ਬਾਦਲ ਦੀ ਇਸ ਅਪੀਲ ਦਾ ਜਵਾਬ ਤਲਬ ਕਰਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਵੰਤ ਮਹਾਰਾਜ ਨੇ ਕਿਹਾ ਹੈ ਕਿ ਅੱਜ ਝੋਨੇ ਦੀ ਪਰਾਲੀ ਨੂੰ ਅੱਗ ਲਗਵਾਉਣ ਦੇ ਲਈ ਮਜ਼ਬੂਰ ਕਰਨ ਵਾਲੀ ਸਰਕਾਰ ਹੈ ਜਿਨ੍ਹਾਂ ਨੇ ਝੋਨੇ ਦੀ ਫ਼ਸਲ ਨੂੰ ਵਧਾਵਾ ਦਿੱਤਾ ਜਦੋਂ ਕਿ ਝੋਨੇ ਦੀ ਫ਼ਸਲ ਪੰਜਾਬ ਦੀ ਫਸਲ ਨਹੀਂ ਹੈ। ਅਤੇ ਦੂਜੀਆਂ ਫ਼ਸਲਾਂ ਦਾ ਸਹੀ ਭਾਅ ਨਾ ਮਿਲਣ ਦੇ ਕਾਰਨ ਉਨ੍ਹਾਂ ਨੂੰ ਮਜਬੂਰਨ ਝੋਨੇ ਦੀ ਫ਼ਸਲ ਦੀ ਬਿਜਾਈ ਕਰਨੀ ਪੈਂਦੀ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਬੀਜਣਾ ਜਾਂ ਪ੍ਰਦੂਸ਼ਣ ਕਰਨਾ ਉਨ੍ਹਾਂ ਦਾ ਸ਼ੌਕ ਨਹੀਂ ਹੈ।

ਇਹ ਵੀ ਪੜੋ: ਬਟਾਲੇ ਧਰਨਾ ਦੇ ਕੇ ਸਿਮਰਜੀਤ ਬੈਂਸ ਚਲੇ ਗਏ, ਵੇਖਦੀ ਰਹੀ ਪੁਲਿਸ

ਦੱਸ ਦੇਈਏ ਕਿ ਬੀਤੇ ਦਿਨ ਹਾਈਕੋਰਟ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਕਿਸਾਨਾਂ ਦੇ ਉੱਪਰ ਮੁਕੱਦਮਾ ਦਰਜ ਹੋਣ ਵਾਲੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਐਗਰੀਕਲਚਰ ਯੂਨੀਵਰਸਿਟੀ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਹੱਲ ਲੱਭਣ ਦੀ ਵੀ ਗੱਲ ਕਹੀ ਹੈ।

For All Latest Updates

TAGGED:

ABOUT THE AUTHOR

...view details