ਬਠਿੰਡਾ: ਸ਼ਹਿਰ ਦੇ ਸ਼ਾਂਤ ਨਗਰ ਵਿੱਚ ਝੁੱਗੀਆਂ ਝੋਪੜੀਆਂ 'ਚ ਰਹਿ ਰਹੇ ਲੋਕਾਂ ਦੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸਾਰ ਲਈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਣਅਧਿਕਾਰਤ ਝੁੱਗੀਆਂ ਝੋਪੜੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ।
ਦਰਅਸਲ, ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਦਾ ਪ੍ਰਚਾਰ ਸ਼ੁਰੂ ਹੋ ਗਿਆ ਜਿਸ ਕਰਕੇ ਰਾਜਨੀਤੀਕ ਗਤੀਵੀਧੀਆਂ ਤੇਜ਼ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਚੱਲਦਿਆਂ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਨੇ ਝੋਪੜੀਆਂ 'ਚ ਰਹਿ ਰਹੇ ਲੋਕਾਂ ਨੂੰ ਪੱਕੇ ਘਰ ਬਣਾਉਣ ਦਾ ਭਰੋਸਾ ਦਿੱਤਾ।ਉਥੇ ਹੀ ਸ਼ਾਂਤ ਨਗਰ ਵਿੱਚ ਬਣੀਆਂ ਝੁੱਗੀਆਂ ਝੋਪੜੀਆਂ ਦੇ ਪ੍ਰਧਾਨ ਸੰਤੋਸ਼ ਕੁਮਾਰ ਨੇ ਦੱਸਿਆ ਕਿ ਸਾਡੇ 250x250 meter ਕੁੱਲ ਖੇਤਰ ਵਿੱਚ ਵੱਸਦੇ 237 ਪਰਿਵਾਰਾਂ 'ਚੋਂ ਕੁਝ ਪਰਿਵਾਰ ਅੱਜ ਕਾਂਗਰਸ ਪਾਰਟੀ ਨਾਲ ਜੁੜ ਗਏ ਹਨ।ਇਸ ਤੋਂ ਇਲਾਵਾ ਝੋਪੜੀਆਂ ਦੇ ਨਿਵਾਸੀਆਂ ਨੇ ਕਿਹਾ ਕਿ ਪਿਛਲੀ ਵਾਰ ਵੀ ਮਨਪ੍ਰੀਤ ਬਾਦਲ ਤੇ ਉਨ੍ਹਾਂ ਦੀ ਪਤਨੀ ਨੇ ਸ਼ਾਂਤ ਨਗਰ ਦਾ ਦੌਰਾ ਕਰਕੇ ਪੱਕੇ ਘਰ ਬਣਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਮੁੜ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਘਰ ਬਣਾਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਜੇ ਸਾਡੇ ਘਰ ਪੱਕੇ ਬਣਾ ਕੇ ਦਿੱਤੇ ਜਾਣਗੇ ਤਾਂ ਅਸੀਂ ਕਾਂਗਰਸ ਨਾਲ ਜੁੜਨ ਲਈ ਤਿਆਰ ਹਾਂ।