ਬਠਿੰਡਾ: ਬਠਿੰਡਾ 'ਚ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਲੋਂ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਲੈਕੇ ਆਉਂਦੀ ਹਜ਼ਾਰਾਂ ਕੁਇੰਟਲ ਕਣਕ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਕਣਕ ਦੀ ਖਰੀਦ ਕਰਕੇ ਪੰਜਾਬ ਦੀਆਂ ਮੰਡੀਆਂ 'ਚ ਵੇਚਣ ਦੀ ਤਾਕ 'ਚ ਹਨ। ਉਨ੍ਹਾਂ ਦੱਸਿਆ ਕਿ ਇਸ 'ਤੇ ਕਾਰਵਾਈ ਕਰਦਿਆਂ ਟਰਾਲੇ ਕਣਕ ਨਾਲ ਭਰੇ ਹੋਏ ਅਤੇ ਸੈਂਕੜੇ ਕੁਇੰਟਲ ਕਣਕ ਮੰਡੀ 'ਚ ਡੰਪ ਕੀਤੀ ਹੋਈ ਬਰਾਮਦ ਹੋਈ ਹੈ।
ਮਾਰਕੀਟ ਕਮੇਟੀ ਨੇ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਲਿਆਂਦੀ ਕਣਕ ਕੀਤੀ ਬਰਾਮਦ
ਬਠਿੰਡਾ 'ਚ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਲੋਂ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਲੈਕੇ ਆਉਂਦੀ ਹਜ਼ਾਰਾਂ ਕੁਇੰਟਲ ਕਣਕ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਕਣਕ ਦੀ ਖਰੀਦ ਕਰਕੇ ਪੰਜਾਬ ਦੀਆਂ ਮੰਡੀਆਂ 'ਚ ਵੇਚਣ ਦੀ ਤਾਕ 'ਚ ਹਨ।
ਮਾਰਕੀਟ ਕਮੇਟੀ ਨੇ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਲਿਆਂਦੀ ਕਣਕ ਕੀਤੀ ਬਰਾਮਦ
ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਕਿ ਬਾਹਰੀ ਸੂਬਿਆਂ ਤੋਂ ਕਣਕ ਮੰਗਵਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਬੰਧਿਤ ਆੜ੍ਹਤੀਏ ਦਾ ਲਾਈਸੈਂਸ ਰੱਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕਿਸਾਨ ਜਥੇਬੰਦੀਆਂ ਨੇ ਬਿਹਾਰ ਤੋਂ ਆਏ ਟਰੱਕਾਂ ਨੂੰ ਘੇਰਿਆ