ਪੰਜਾਬ

punjab

ETV Bharat / state

ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ, 'ਅਰੂਸਾ ਕੈਪਟਨ ’ਤੇ ਬਣੇ ਟੀਵੀ ਸ਼ੋਅ' - ਕੈਪਟਨ ਅਮਰਿੰਦਰ ਸਿੰਘ

ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਵੇਂ ਸੋਨੀ ਟੀਵੀ ’ਤੇ ਵਧੀਆ ਨਾਟਕ ਚੱਲਦੇ ਹਨ, ਉਸੇ ਤਰ੍ਹਾਂ ਅਰੂਸਾ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਇਕ ਨਾਟਕ ਬਣਾਇਆ ਜਾ ਸਕਦਾ ਹੈ।

ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ
ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ

By

Published : Oct 25, 2021, 5:04 PM IST

ਬਠਿੰਡਾ:ਕਰਵਾ ਚੌਥੇ ਮੌਕੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਬਠਿੰਡਾ ਵਿਖੇ ਪਹੁੰਚੇ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਅਰੂਸਾ ਆਲਮ ਦੇ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ

ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਵੇਂ ਸੋਨੀ ਟੀਵੀ ’ਤੇ ਵਧੀਆ ਨਾਟਕ ਚੱਲਦੇ ਹਨ, ਉਸੇ ਤਰ੍ਹਾਂ ਅਰੂਸਾ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਇਕ ਨਾਟਕ ਬਣਾਇਆ ਜਾ ਸਕਦਾ ਹੈ। ਬੰਬੇ ਤੋਂ ਕਿਸੇ ਵੀ ਨਾਟਕ ਬਣਾਉਣ ਵਾਲੇ ਨੂੰ ਪੰਜਾਬ ਆ ਕੇ ਅਰੂਸਾ ਕੈਪਟਨ ਮਾਮਲੇ ’ਤੇ ਨਾਟਕ ਤਿਆਰ ਕਰਨਾ ਚਾਹੀਦਾ ਹੈ ਕਿਉਂਕਿ ਕਾਂਗਰਸ ਵਿੱਚ ਨਿੱਤ ਨਵੇਂ ਨਾਟਕ ਹੋ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਕਾਂਗਰਸ ’ਚ ਲੋਕ ਮੁੱਦੇ ਨੂੰ ਭੁਲਾ ਦਿੱਤਾ ਗਿਆ ਹੈ ਅਤੇ ਕੈਪਟਨ ਅਰੂਸਾ ਦੇ ਮਾਮਲਿਆਂ ’ਤੇ ਕਾਂਗਰਸੀ ਆਪਸ ਵਿੱਚ ਬਹਿਸ ਰਹੇ ਹਨ ਜਿਸ ਤੋਂ ਸਾਫ ਜ਼ਾਹਿਰ ਹੈ ਕਿ ਇਹ ਲੋਕ ਮੁੱਦਿਆਂ ਨੂੰ ਭੁੱਲ ਰਹੇ ਹਨ। ਇਨ੍ਹਾਂ ਸਾਰੀਆਂ ਗੱਲਾਂ ਵਿਚ ਕਾਂਗਰਸ ਪੰਜਾਬ ਦੀ ਜਨਤਾ ਬਾਰੇ ਸੋਚਣਾ ਹੀ ਭੁੱਲ ਗਈ।

ਇਸ ਤਰ੍ਹਾਂ ਸ਼ੁਰੂ ਹੋਇਆ ਸੀ ਵਿਵਾਦ

ਦੱਸ ਦਈਏ ਕਿ ਇਹ ਵਿਵਾਦ ਇਸ ਸਮੇਂ ਖੜਾ ਹੋਇਆ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨੀ ਪ੍ਰੇਮੀ ਕਿਹਾ ਗਿਆ ਸੀ ਤੇ ਇਸ ਦੇ ਨਾਲ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਲਈ ਖ਼ਤਰਾ ਦੱਸਿਆ ਸੀ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਬਿਆਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਤੇ ਅਰੂਸਾ ਆਲਮ (Aroosa Alam) ਦੀ ਦੋਸਤੀ ’ਤੇ ਸਵਾਲ ਖੜੇ ਕੀਤੇ ਸਨ ਤੇ ਕਾਂਗਰਸੀਆਂ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਘੇਰਿਆ ਜਾ ਰਿਹਾ ਸੀ। ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅਰੂਸਾ ਆਲਮ (Aroosa Alam) ਦੀ ਸੋਨੀਆ ਗਾਂਧੀ ਨਾਲ ਤਸਵੀਰ ਸ਼ੇਅਰ ਕੀਤੀ ਹੈ ਤਾਂ ਇਸ ਤੋਂ ਬਾਅਦ ਹੁਣ ਕਾਂਗਰਸੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਪ੍ਰਤੀ ਨਰਮ ਨਜ਼ਰ ਆ ਰਹੇ ਹਨ।

ਇਹ ਵੀ ਪੜੋ:ਭਾਜਪਾ ਆਗੂ ਦਾ ਵੱਡਾ ਬਿਆਨ, ਕਿਹਾ-ਖੇਤੀ ਕਾਨੂੰਨਾਂ ਦਾ ਜਲਦ ਹੋਵੇਗਾ ਹੱਲ, ਕੈਪਟਨ ਅਮਰਿੰਦਰ ਸਿੰਘ...

ABOUT THE AUTHOR

...view details