ਪੰਜਾਬ

punjab

ETV Bharat / state

ਵਿੱਤ ਮੰਤਰੀ ਦੀ 'ਗੁੰਮਸ਼ੁਦਾ ਦੀ ਤਲਾਸ਼' ਪੋਸਟ ਪਾਉਣ ਵਾਲਿਆਂ 'ਤੇ ਪਰਚਾ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਬਾਅਦ ਹੁਣ ਸੋਸ਼ਲ ਮੀਡੀਆ ਉੱਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗੁੰਮਸ਼ੁਦਾ ਦੀ ਤਲਾਸ਼ ਵਾਲੀ ਪੋਸਟ ਪਾਈ ਗਈ ਹੈ। ਬਠਿੰਡਾ ਪੁਲਿਸ ਨੇ ਗੁੰਮਸ਼ੁਦਾ ਦੀ ਤਲਾਸ਼ ਦੀ ਪੋਸਟ ਪਾਉਣ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

By

Published : Apr 11, 2020, 3:11 PM IST

ਚੰਡੀਗੜ੍ਹ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਬਾਅਦ ਹੁਣ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗੁੰਮਸ਼ੁਦਾ ਦੀ ਤਲਾਸ਼ ਪੋਸਟ ਸੋਸ਼ਲ ਮੀਡੀਆ 'ਤੇ ਪਾਈ ਗਈ ਹੈ। ਬਠਿੰਡਾ ਪੁਲਿਸ ਨੇ ਗੁੰਮਸ਼ੁਦਾ ਦੀ ਤਲਾਸ਼ ਦੀ ਪੋਸਟ ਪਾਉਣ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਉਕਤ ਦੋਵੇਂ ਨੌਜਵਾਨ ਯੂਥ ਅਕਾਲੀ ਦਲ ਦੇ ਵਰਕਰ ਦੱਸੇ ਜਾਂਦੇ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਤਸਵੀਰ ਦੇ ਨਾਲ ਕੀਤੀ ਗਈ ਪੋਸਟ ਵਿਚ ਲਿਖਿਆ ਹੈ- 'ਪਿਛਲੇ ਤਿੰਨ ਸਾਲਾਂ ਤੋਂ ਬਿਨਾਂ ਕਿਸੇ ਕੰਮ ਨੂੰ ਹੱਥ ਲਾਏ ਪੰਜਾਬ ਦੇ ਲੋਕਾਂ ਵੱਲੋਂ ਹੀ ਦਿੱਤੀ "ਘੁੰਮਣ ਵਾਲੀ ਕੁਰਸੀ" ਉੱਤੇ ਝੂਟੇ ਲੈਣ ਵਾਲਾ ਵਿਹਲੜ ਵਿੱਤ ਮੰਤਰੀ ਅੱਜ ਕੋਰੋਨਾ ਨਾਲ ਜੰਗ ਲੜਦੇ ਪੰਜਾਬ ਨੂੰ ਛੱਡ ਕਿਸ ਖੂੰਝੇ ਜਾ ਲੁਕਿਆ ਹੈ? ਕਿਸੇ ਨੇ ਦੇਖਿਆ ਹੋਵੇ ਤਾਂ ਜ਼ਰੂਰ ਦੱਸੋ।'

ਬਠਿੰਡਾ ਦੇ ਥਾਣਾ ਸਿਵਲ ਲਾਈਨ ਪੁਲਿਸ ਨੇ ਗੁੰਮਸ਼ੁਦਾ ਦੀ ਤਲਾਸ਼ ਪੋਸਟ ਪਾਉਣ ਵਾਲੇ ਫ਼ਰੀਦਕੋਟ ਦੇ ਨੌਜਵਾਨ ਗੁਰਜਿੰਦਰ ਸਿੰਘ ਬਰਾੜ ਅਤੇ ਖੇਮਕਰਨ ਖ਼ੇਤਰ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਗਿੱਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਵੀ ਗੁੰਮਸ਼ੁਦਾ ਦੀ ਪੋਸਟ ਕਿਸੇ ਨੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਸੀ ਪਰ ਉਕਤ ਮਾਮਲੇ 'ਚ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ABOUT THE AUTHOR

...view details