ਤਲਵੰਡੀ ਸਾਬੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸੋਮਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚੋਂ 267 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗਾਇਬ ਹੋਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਮੀਟਿੰਗ ਵਿੱਚ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਦੇ ਹਵਾਲੇ ਕੀਤੀ ਗਈ ਸੀ, ਜਿਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਕਮੇਟੀ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਜਾਂਚ ਕਮੇਟੀ ਦੀ ਨਿਰਪੱਖ ਜਾਂਚ ਸਾਹਮਣੇ ਆਵੇਗੀ। ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਾਂਚ ਕਮੇਟੀ ਨੂੰ ਪੂਰਨ ਸਹਿਯੋਗ ਦੇਣ।