ਬਠਿੰਡਾ: ਆਮ ਆਦਮੀ ਪਾਰਟੀ ਸਰਕਾਰ ਦੇਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਚੰਗੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਦਿੱਲੀ ਸਰਕਾਰ ਦੀ ਤਰਜ਼ ਉੱਪਰ ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦਾ ਐਲਾਨ ਕੀਤਾ ਸੀ ਅਤੇ ਆਪਣੇ ਕੀਤੇ ਵਾਅਦੇ ਨੂੰ ਨਿਭਾਉਣ ਲਈ ਹੁਣ ਭਗਵੰਤ ਮਾਨ ਸਰਕਾਰ ਵੱਲੋਂ ਕਾਰਵਾਈ ਆਰੰਭ ਦਿੱਤੀ ਹੈ। ਪਰ ਕਿਤੇ ਨਾ ਕਿਤੇ ਭਗਵੰਤ ਮਾਨ ਸਰਕਾਰ ਦੀ ਮੁਹੱਲਾ ਕਲੀਨਿਕ ਖੋਲ੍ਹਣ ਦੀ ਇਹ ਮੁਹਿੰਮ ਸਵਾਲਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ।
117 ਹਲਕਿਆਂ ਵਿੱਚੋ 75 ਥਾਂ 'ਤੇ ਖੋਲ੍ਹਿਆ ਜਾਵੇਗਾ ਆਮ ਆਦਮੀ ਕਲੀਨਿਕ:-ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ ਪਚੱਤਰ ਥਾਂਵਾਂ ਦੀ ਚੋਣ ਕਰ ਪੰਦਰਾਂ ਅਗਸਤ ਨੂੰ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ 117 ਅਸੈਂਬਲੀ ਹਲਕੇ ਹਨ ਤੇ ਇਨ੍ਹਾਂ ਵਿੱਚੋਂ ਪਹਿਲੇ ਪੜਾਅ ਦੌਰਾਨ ਕਈਆਂ ਨੂੰ ਆਮ ਆਦਮੀ ਕਲੀਨਿਕ ਤੋਂ ਵਾਂਝਾ ਰੱਖਿਆ ਗਿਆ ਹੈ।
ਮਾਨ ਸਰਕਾਰ ਦੇ ਮੁਹੱਲਾ ਕਲੀਨਿਕਾਂ ਸਬੰਧੀ ਸਿਹਤ ਵਿਭਾਗ ਨੂੰ ਸਟਾਫ਼ ਸਬੰਧੀ ਨਹੀਂ ਕੋਈ ਜਾਣਕਾਰੀ ! ਜੇਕਰ ਜ਼ਿਲ੍ਹਾ ਬਠਿੰਡਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ 6 ਅਸੈਂਬਲੀ ਹਲਕੇ ਹਨ, ਪਰ ਇੱਥੇ ਸਿਰਫ਼ ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ ਤਲਵੰਡੀ ਸਾਬੋ ਤੇ ਮੌੜ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਤੇ ਭੁੱਚੋ ਰਾਮਪੁਰਾ ਫੂਲ ਹਲਕੇ ਨੂੰ ਪਹਿਲੇ ਪੜਾਅ ਵਿੱਚੋਂ ਬਾਹਰ ਰੱਖਿਆ ਗਿਆ ਹੈ।
15 ਅਗਸਤ ਨੂੰ ਹੋਵੇਗਾ 75 ਮੁਹੱਲਾ ਕਲੀਨਿਕਾਂ ਦਾ ਉਦਘਾਟਨ :-ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਸਰਕਾਰ ਦੀ ਤਰਜ਼ ਉੱਪਰ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਅਤੇ ਪਹਿਲੇ ਪੜਾਅ ਵਿੱਚ ਪੰਜਾਬ ਵਿੱਚ 75 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਅਤੇ ਇਨ੍ਹਾਂ ਦਾ ਉਦਘਾਟਨ 15 ਅਗਸਤ ਵਾਲੇ ਦਿਨ ਕੀਤਾ ਜਾਵੇਗਾ ਅਤੇ ਇਹ ਕਲੀਨਿਕ ਬੰਦ ਪਏ ਸੁਵਿਧਾ ਕੇਂਦਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਖੁੱਲ੍ਹਵਾਏ ਜਾ ਰਹੇ ਹਨ।
ਬਾਦਲ ਸਰਕਾਰ ਨੇ ਬਣਾਏ ਕੈਪਟਨ ਸਰਕਾਰ ਨੇ ਬੰਦ ਕੀਤੇ ਸੁਵਿਧਾ ਕੇਂਦਰਾਂ 'ਚ ਆਪ ਖੋਲ੍ਹੇਗੀ ਮੁਹੱਲਾ ਕਲੀਨਿਕ:-ਭਗਵੰਤ ਮਾਨ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ੍ਹਣ ਲਈ ਉਨ੍ਹਾਂ ਸਰਕਾਰੀ ਥਾਵਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਬਾਦਲ ਸਰਕਾਰ ਸੁਵਿਧਾ ਕੇਂਦਰ ਬਣਾਏ ਗਏ ਸਨ ਤਾਂ ਜੋ ਲੋਕਾਂ ਨੂੰ ਇੱਕੋ ਥਾਂ ਉੱਪਰੋਂ ਸਾਰੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਸਕਣ ਤੇ ਇਸ ਸਬੰਧੀ ਬਕਾਇਦਾ ਬਾਦਲ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਨਾਲ ਐਗਰੀਮੈਂਟ ਕੀਤਾ ਗਿਆ ਸੀ।
ਪਰ ਪੰਜਾਬ ਵਿਚ ਕੈਪਟਨ ਸਰਕਾਰ ਦੇ ਆਉਂਦਿਆਂ ਹੀ ਇਨ੍ਹਾਂ ਸੁਵਿਧਾ ਕੇਂਦਰਾਂ ਨੂੰ ਚਿੱਟਾ ਹਾਥੀ ਸਾਬਤ ਕਰਦੇ ਹੋਏ ਬੰਦ ਕਰ ਦਿੱਤਾ ਗਿਆ ਸੀ, ਪਰ ਹੁਣ ਭਗਵੰਤ ਮਾਨ ਸਰਕਾਰ ਦੇ ਬਣਦੇ ਹੀ ਮੁੜ ਇਹ ਸੁਵਿਧਾ ਕੇਂਦਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ, ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ਇਨ੍ਹਾਂ ਖੰਡਰ ਹੋ ਰਹੇ ਸੁਵਿਧਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਲਿਆ ਹੈ ਤੇ ਬਕਾਇਦਾ ਸਰਕਾਰੀ ਵਿਭਾਗਾਂ ਵੱਲੋਂ ਇਨ੍ਹਾਂ ਨੂੰ ਰੈਨੋਵੇਟ ਕਰ ਕੇ ਮੁਹੱਲਾ ਕਲੀਨਿਕਾਂ ਲਈ ਤਿਆਰ ਕੀਤਾ ਜਾ ਰਿਹਾ ਹੈ ਤੇ 15 ਅਗਸਤ ਤੱਕ 75 ਇਨ੍ਹਾਂ ਸੁਵਿਧਾ ਕੇਂਦਰਾ ਨੂੰ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰਕੇ ਲੋਕਾਂ ਦੀ ਸਹੂਲਤ ਲਈ ਖੋਲ੍ਹ ਦਿੱਤੇ ਜਾਣਗੇ।
ਮਾਨ ਸਰਕਾਰ ਦੇ ਮੁਹੱਲਾ ਕਲੀਨਿਕਾਂ ਸਬੰਧੀ ਸਿਹਤ ਵਿਭਾਗ ਨੂੰ ਸਟਾਫ਼ ਸਬੰਧੀ ਨਹੀਂ ਕੋਈ ਜਾਣਕਾਰੀ !
ਮੁਹੱਲਾ ਕਲੀਨਿਕ ਸਬੰਧੀ ਸਿਹਤ ਵਿਭਾਗ ਨੂੰ ਹਾਲੇ ਸਟਾਫ਼ ਸਬੰਧੀ ਨਹੀਂ ਦਿੱਤੀ ਜਾਣਕਾਰੀ:-15 ਅਗਸਤ ਨੂੰ ਪੰਜਾਬ ਵਿੱਚ 75 ਮੁਹੱਲਾ ਕਲੀਨਿਕ ਖੋਲ੍ਹੇ ਜਾਣ ਲਈ ਸਰਕਾਰ ਵੱਲੋਂ ਬਕਾਇਦਾ ਹੁਣੇ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਤੇ ਸੁਵਿਧਾ ਕੇਂਦਰਾਂ ਨੂੰ ਰੈਨੋਵੇਟ ਕੀਤਾ ਜਾ ਰਿਹਾ ਹੈ।
ਪਰ ਉਧਰ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਸਟਾਫ ਦੀ ਨਿਯੁਕਤੀ ਸਬੰਧੀ ਹਾਲੇ ਤੱਕ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਉਪਲੱਬਧ ਨਹੀਂ ਕਰਵਾਈ ਗਈ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਅਜਿਹਾ ਪੱਤਰ ਪ੍ਰਾਪਤ ਹੋਇਆ ਹੈ। ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਡਾ ਅਨੁਪਮਾ ਦਾ ਕਹਿਣਾ ਹੈ ਕਿ ਹਾਲੇ ਸਿਰਫ਼ ਮੁਹੱਲਾ ਕਲੀਨਿਕ ਤਿਆਰ ਕੀਤੇ ਗਏ ਹਨ, ਉਥੇ ਸਟਾਫ਼ ਦੀ ਤੈਨਾਤੀ ਸੰਬੰਧੀ ਸਰਕਾਰ ਵੱਲੋਂ ਕੋਈ ਵੀ ਪੱਤਰ ਨਹੀਂ ਭੇਜਿਆ ਗਿਆ।
ਇਹ ਵੀ ਪੜੋ:-ਅੰਮ੍ਰਿਤਸਰ ਐਨਕਾਊਂਟਰ : ਸ਼ਾਰਪ ਸ਼ੂਟਰ ਗੈਂਗਸਟਰ ਜਗਰੂਪ ਰੂਪਾ ਤੇ ਮਨੂੰ ਕੁੱਸਾ ਢੇਰ