ਪੰਜਾਬ

punjab

ETV Bharat / state

ਨਸ਼ੇ ਲਈ ਪੈਸੇ ਨਹੀਂ ਦਿੱਤੇ ਤਾਂ ਪੁੱਤ ਨੇ ਮਾਂ ਨੂੰ ਮਾਰੀ ਗੋਲੀ, ਮੌਤ - Mahema Sarjaa

ਨਸ਼ੇ ਲਈ ਪੈਸੇ ਨਹੀਂ ਦਿੱਤੇ ਤਾਂ ਪੁੱਤਰ ਨੇ ਮਾਂ ਦਾ ਕਤਲ ਕਰ ਦਿੱਤਾ। ਮੁਲਜ਼ਮ ਘਟਨਾ ਤੋਂ ਬਾਅਦ ਫ਼ਰਾਰ ਹੈ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਫ਼ੋਟੋ

By

Published : Jul 12, 2019, 12:03 PM IST

ਬਠਿੰਡਾ: ਸ਼ਹਿਰ ਦੇ ਪਿੰਡ ਮਹਿਮਾ ਸਰਜਾ ਵਿੱਚ ਇੱਕ ਨਸ਼ੇੜੀ ਪੁੱਤਰ ਨੇ ਆਪਣੀ ਮਾਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਚਿੱਟੇ ਦੇ ਕਾਲੇ ਸਾਏ ਹੇਠ ਨਬਾਲਿਗ ਕੁੜੀ, ਨਸ਼ਿਆਂ ਦੇ ਦਲਦਲ 'ਚੋਂ ਨਿਕਲਣ ਲਈ ਆਈ ਸਾਹਮਣੇ

ਪੁਲਿਸ ਅਧਿਕਾਰੀ ਰਾਜੇਸ਼ ਨੇ ਦੱਸਿਆ ਕਿ ਪਿੰਡ ਮਹਿਮਾ ਸਰਜਾ ਵਾਸੀ ਗੁਰਤੇਜ ਸਿੰਘ ਨਸ਼ੇ ਕਰਨ ਦਾ ਆਦੀ ਹੈ। ਉਸ ਨੇ ਆਪਣੀ ਮਾਂ ਤੋਂ ਨਸ਼ਾ ਕਰਨ ਲਈ ਪੈਸੇ ਮੰਗੇ ਸੀ ਪਰ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਗੱਲ ਤੋਂ ਨਾਰਾਜ਼ ਹੋ ਕੇ ਮੁਲਜ਼ਮ ਗੁਰਤੇਜ ਨੇ ਆਪਣੀ ਮਾਂ 'ਤੇ ਗੋਲੀ ਚਲਾ ਦਿੱਤੀ ਜਿਸ ਕਰਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਫ਼ਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ: ਕੇਜਰੀਵਾਲ ਦਾ ਤੋਹਫ਼ਾ, ਤੀਰਥ ਯਾਤਰਾ ਸਕੀਮ ਤਹਿਤ ਅੱਜ ਪੰਜਾਬ ਰਵਾਨਾ ਕੀਤਾ ਜਾਵੇਗਾ ਜੱਥਾ

ABOUT THE AUTHOR

...view details