ਬਠਿੰਡਾ: ਪੰਜਾਬ ਦੇ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸੋਮਵਾਰ ਨੁੰ ਰਾਮਪੁਰਾ ਸਬ-ਡਵੀਜਨ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਕੀਤੇ ਗਏ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨਾਂ ਵਲੋਂ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਕਾਂਗੜ ਨੇ ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮੁਰੰਮਤ ਦੇ ਲਈ 1.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ।
ਫ਼ਿਲਮ ਤਾਂ ਬੈਨ ਕੀਤਾ ਵੀ ਗ਼ਲਤ ਮੈਸੇਜ ਨਾ ਜਾਵੇ: ਕਾਂਗੜ ਸੰਗਤ ਦਰਸ਼ਨ ਦੌਰਾਨ ਕਾਂਗੜ ਨੇ ਆਪਣੇ ਵਿਭਾਗਾਂ ਤੋਂ ਇਲਾਵਾ ਹੋਰ ਕਈ ਮਹਿਕਮਿਆਂ ਦੇ ਨਾਲ ਸਬੰਧਤ ਸਮੱਸਿਆਵਾਂ ਵੀ ਸੁਣੀਆਂ। ਰਾਮਪੁਰਾ ਇਲਾਕੇ ਤੋਂ ਇਲਾਵਾ ਆਸ-ਪਾਸ ਦੇ ਜ਼ਿਲ੍ਹਿਆਂ, ਪਿੰਡਾਂ ਅਤੇ ਕਸਬਿਆਂ ਤੋਂ ਵੀ ਆਮ ਲੋਕ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚੇ ਹੋਏ ਸਨ। ਕਾਂਗੜ ਨੇ ਕਿਹਾ ਕਿ ਗ਼ਰੀਬ ਲੋਕਾਂ ਦੇ ਹੱਕਾਂ ਦੇ ਲਈ ਸੂਬਾ ਸਰਕਾਰ ਵਚਨਬੱਧ ਹੈ।
ਪ੍ਰੋਗਰਾਮ ਦੌਰਾਨ ਗੁਰਪ੍ਰੀਤ ਕਾਂਗੜ ਨੇ ਦੱਸਿਆ ਕਿ ਇਸ ਸੰਗਤ ਦਰਸ਼ਨ ਦਾ ਮੁੱਖ ਮੰਤਵ ਜਿੱਥੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੌਕੇ 'ਤੇ ਹੱਲ ਕਰਨਾ ਹੈ ਉਥੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਆਮ ਜਨਤਾ ਤੱਕ ਪਹੁੰਚਾ ਕੇ ਫਾਇਦਾ ਦਿਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੁਆਰਾ ਲੋਕ ਪੱਖੀ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਨਾਲ ਸਬੰਧਤ ਸੁਵਿਧਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹਰ ਹਾਲਤ ਵਿਚ ਯਕੀਨੀ ਬਣਾਇਆ ਜਾਵੇਗਾ।
ਕਾਂਗੜ ਨੇ ਕਿਹਾ ਕਿ ਗੈਂਗਸਟਰ ਦੇ ਉੱਪਰ ਕਿਸੇ ਵੀ ਤਰ੍ਹਾਂ ਦੀ ਫਿਲਮ ਨਹੀਂ ਬਣਾਉਣੀ ਚਾਹੀਦੀਆਂ ਹਨ। ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਤੇ ਆਧਾਰਿਤ ਫਿਲਮ ਤੇ ਕੈਪਟਨ ਮੁੱਖ ਮੰਤਰੀ ਨੇ ਬੈਨ ਲਗਾ ਦਿੱਤਾ ਹੈ ਤਾਂ ਕਿ ਗ਼ਲਤ ਮੈਸੇਜ ਯੁਵਾ ਪੀੜ੍ਹੀ ਤੱਕ ਨਾ ਪੁੱਜੇ ।