ਬਠਿੰਡਾ:ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਜਿਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾ ਵੱਲੋ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਸਿੱਖ ਜਗਤ ਦੇ ਚੋਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਗੁਰਪੂਰਬ ਹਰ ਸਾਲ ਦੀ ਤਰ੍ਹਾਂ ਪੂਰੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਨੂੰ ਲੈ ਕੇ ਤਖ਼ਤ ਸਾਹਿਬ ਤੋ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਦਕਿ ਨਗਰ ਕੀਰਤਨ ਦੌਰਾਨ ਸੰਗਤਾਂ ਤੋ ਇਲਾਵਾ ਸ੍ਰੀ ਅਕਾਲ ਤਖ਼ਤ ਸਾਬਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਜਗਤ ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਾਲਵੇ ਦੇ ਇਤਿਹਾਸਕ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸਰਥਾ ਭਾਵਨਾ ਨਾਲ ਮਨਾਇਆਂ ਜਾ ਰਿਹਾ ਹੈ। ਇਸ ਦੇ ਸੰਦਰਭ ਵਿੱਚ ਸੋਮਵਾਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਈਆਂ ਤੇ ਪੰਜ ਪਿਆਰੀਆਂ ਦੀ ਆਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆਂ ਗਿਆ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ। ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋ ਰਸਮਈ ਕੀਰਤਨ ਕੀਤਾ ਗਿਆ ਬੈਂਡ ਅਤੇ ਗਤਕੇ ਦੇ ਜੌਹਰ ਦਿਖਾਏ ਗਏ।