ਬਠਿੰਡਾ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਿੱਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾ ਵੱਲੋ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਗੁਰਪੂਰਬ ਹਰ ਸਾਲ ਦੀ ਤਰ੍ਹਾਂ ਪੂਰੇ ਧੂਮ-ਧਾਮ ਨਾਲ ਮਨਾਇਆ। ਜਿਸ ਨੂੰ ਲੈ ਕੇ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ।
ਸੋਮਵਾਰ ਨੂੰ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆਂ ਤੇ ਪੰਜ ਪਿਆਰਿਆਂ ਦੀ ਆਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆਂ ਗਿਆ।
ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੋਰ 'ਤੇ ਹਾਜ਼ਰੀ ਲਵਾਈ।