ਬਠਿੰਡਾ: ਚੌਥੇ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਬਠਿੰਡਾ ਦੇ ਗੁਰਦੁਆਰਾ ਕਿਲ੍ਹਾ ਮੁਬਾਰਕ ਵੱਲੋਂ ਸ਼ਹਿਰ 'ਚੋਂ ਨਗਰ ਕੀਰਤਨ ਕੱਢਿਆ ਗਿਆ। ਸੰਗਤਾਂ ਨੇ ਸੇਵਾ ਨਿਭਾਉਂਦਿਆਂ ਜਿੱਥੇ ਨਗਰ ਕੀਰਤਨ 'ਚ ਸ਼ਾਮਿਲ ਹੋਏ ਉੱਥੇ ਹੀ ਸੰਗਤਾਂ ਵੱਲੋਂ ਇਸ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ। ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਦੇ ਗ੍ਰੰਥੀ ਬੂਟਾ ਸਿੰਘ ਨੇ ਜਿੱਥੇ ਨਗਰ ਕੀਰਤਨ 'ਤੇ ਚਾਨਣਾ ਪਾਇਆ ਉੱਥੇ ਹੀ ਸੰਗਤਾਂ ਨੂੰ ਵੱਡੀ ਗਿਣਤੀ 'ਚ ਲੋਕਾਂ ਨੂੰ ਨਗਰ ਕੀਰਤਨ ਦੀ ਹਿੱਸਾ ਬਨਣ ਦੀ ਅਪੀਲ ਕੀਤੀ।
ਗ੍ਰੰਥੀ ਬੂਟਾ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਬਠਿੰਡਾ ਦੇ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਤੋਂ ਚੱਲ ਕੇ ਸ਼ਹਿਰ ਵਾਸੀਆਂ ਨੂੰ ਦਰਸ਼ਣ ਦਿੰਦਾ ਹੋਇਆ ਵਾਪਿਸ ਗੁਰੂਦਆਰਾ ਸਾਹਿਬ ਆ ਕੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆਂ ਕਿ ਕੱਲ਼੍ਹ ਭਾਵ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਵਿੱਖੇ ਇਸ ਦਾ ਭੋਗ ਵੀ ਪਾਇਆ ਜਾਵੇਗਾ। ਜਾਣਕਾਰੀ ਦਿੰਦਿਆ ਬੂਟਾ ਸਿੰਘ ਨੇ ਦੱਸਿਆ ਕਿ ਰਾਤ ਮਹਾਨ ਕਥਾਵਾਚਕ ਅਤੇ ਰਾਗੀਆਂ ਵੱਲੋਂ ਕੀਰਤਨ ਦਰਬਾਰ ਸਜਾਇਆ ਜਾਵੇਗਾ ਅਤੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।