ਪੰਜਾਬ

punjab

ETV Bharat / state

ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਐਕਵਾਇਰ ਕੀਤੀਆਂ ਜ਼ਮੀਨਾਂ ‘ਤੇ ਕਬਜ਼ਾ ਲੈਣ ਦੀ ਕਵਾਇਦ ਸ਼ੁਰੂ - ਨੈਸ਼ਨਲ ਹਾਈਵੇ ਅਥਾਰਿਟੀ

ਬਠਿੰਡਾ ਤੋਂ ਡੱਬਵਾਲੀ ਰੋਡ (Dabwali Road from Bathinda) ‘ਤੇ ਅਕਵਾਇਰ ਕੀਤੀ ਜ਼ਮੀਨ (Acquired land) ‘ਤੇ ਕਬਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਡੀ ਗਿਣਤੀ ਵਿੱਚ ਮੌਜੂਦ ਹੈ।

ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ
ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ

By

Published : Jun 21, 2022, 11:33 AM IST

ਬਠਿੰਡਾ:ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (National Highway Authority of India) ਵੱਲੋਂ ਬਠਿੰਡਾ ਤੋਂ ਡੱਬਵਾਲੀ ਰੋਡ (Dabwali Road from Bathinda) ‘ਤੇ ਅਕਵਾਇਰ ਕੀਤੀ ਜ਼ਮੀਨ (Acquired land) ‘ਤੇ ਕਬਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਡੀ ਗਿਣਤੀ ਵਿੱਚ ਮੌਜੂਦ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਬਠਿੰਡਾ ਤੋਂ ਡੱਬਵਾਲੀ ਤੱਕ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਚੱਪੇ-ਚੱਪੇ ਉੱਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਉਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਪਿੰਡ ਗਹਿਰੀ ਭਾਗੀ (The village is deeply fortunate) ਵਿਖੇ ਵੱਡੀ ਪੱਧਰ ਉੱਪਰ ਜ਼ਿਲ੍ਹਾ ਪੱਧਰੀ ਇਕੱਠ ਕਰਨ ਦਾ ਐਲਾਨ ਕਰਦੇ ਹੋਏ ਅਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ।

ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ

ਇਸ ਮੌਕੇ ਏ.ਡੀ.ਸੀ. ਬਠਿੰਡਾ ਰਾਹੁਲ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਐਕਵਾਇਰ (National Highway Authority of India) ਕੀਤੀਆਂ ਜ਼ਮੀਨ ਉੱਪਰ ਕਬਜ਼ਾ ਪ੍ਰਕੀਆ ਸ਼ੁਰੂ ਕੀਤੀ ਗਈ ਹੈ। ਇਸ ਦੇ ਚੱਲਦੇ ਹੀ ਉਨ੍ਹਾਂ ਵੱਲੋਂ ਇਹ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 75 ਪ੍ਰਤੀਸ਼ਤ ਕਿਸਾਨਾਂ ਵੱਲੋਂ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ ਲੈ ਲਿਆ ਹੈ, ਥੋੜ੍ਹਾ ਬਹੁਤ ਮੁਆਵਜ਼ਾ ਕੋਰਟ ਦਾ ਮਾਮਲਾ ਹੋਣ ਕਰਕੇ ਫ਼ੈਸਲਾ ਆਉਣ ਤੋਂ ਬਾਅਦ ਦੇ ਦਿੱਤਾ ਜਾਵੇਗਾ।


ਉਧਰ ਦੂਸਰੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਦੇ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਸਰਕਾਰ ਵੱਲੋਂ ਨਿਊ ਗੁਣਾਂ ਮੁਆਵਜ਼ਾ ਦੇ ਕੇ ਕਿਸਾਨਾਂ ਦੀਆਂ ਕਰੋੜਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੇਕਰ ਧੱਕੇਸ਼ਾਹੀ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅੱਜ ਜ਼ਿਲ੍ਹੇ ਦਾ ਇਕੱਠ ਕੀਤਾ ਜਾਵੇਗਾ ਅਤੇ ਸਰਕਾਰ ਦੀ ਇਸ ਕਬਜ਼ਾ ਪ੍ਰੀਖਿਆ ਦਾ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਜੇਲ੍ਹ ’ਚ ਬੰਦ ਗੈਂਗਸਟਰ ਸਾਰਜ ਮਿੰਟੂ ਨੇ ਅਪਲੋਡ ਕੀਤੀਆਂ ਫੋਟੋਆਂ, ਜੇਲ੍ਹ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ !

ABOUT THE AUTHOR

...view details