ਪੰਜਾਬ

punjab

ETV Bharat / state

NDRF ਨੇ ਚਲਾਇਆ ਸਫ਼ਾਈ ਅਭਿਆਨ

ਐਨਡੀਆਰਐਫ ਦੇ ਜਵਾਨਾਂ ਨੇ ਸ਼ਹਿਰ ਵਿੱਚ ਸਵੱਛ ਭਾਰਤ ਅਭਿਆਨ ਦੇ ਤਹਿਤ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਨਗਰ ਨਿਗਮ ਦੇ ਕਰਮਚਾਰੀ ਵੀ ਮੌਜੂਦ ਰਹੇ। ਇਸ ਦੇ ਨਾਲ ਹੀ ਸ਼ਹਿਰ ਦੀ ਸਫਾਈ ਵਿੱਚ ਕਈ ਪੌਦੇ ਵੀ ਲਾਏ ਹਨ।

NDRF ਸਫ਼ਾਈ ਅਭਿਆਨ

By

Published : Sep 22, 2019, 12:52 PM IST

ਬਠਿੰਡਾ: ਐਨਡੀਆਰਐਫ ਦੇ ਜਵਾਨਾਂ ਨੇ ਸ਼ਹਿਰ ਵਿੱਚ ਸਵੱਛ ਭਾਰਤ ਅਭਿਆਨ ਦੇ ਤਹਿਤ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ। ਸਵੱਛ ਭਾਰਤ ਮਿਸ਼ਨ ਦੇ ਤਹਿਤ ਬਠਿੰਡਾ ਦੇ ਬੀਬੀ ਵਾਲਾ ਚੌਕ ਦੇ ਨੇੜੇ ਸਫ਼ਾਈ ਕੀਤੀ।

ਵੇਖੋ ਵੀਡੀਓ

ਐਨਡੀਆਰਐਫ ਦੇ ਕਮਾਂਡੈਂਟ ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਜਵਾਨਾਂ ਨੇ ਬੀਬੀ ਵਾਲਾ ਚੌਕ ਦੇ ਆਲੇ-ਦੁਆਲੇ ਪਈ ਗੰਦਗੀ ਦੀ ਸਫ਼ਾਈ ਕੀਤੀ। ਉਨ੍ਹਾਂ ਨੇ ਦੱਸਿਆ ਇਸ ਦੌਰਾਨ ਨਗਰ ਨਿਗਮ ਦੇ ਕਰਮਚਾਰੀ ਵੀ ਮੌਜੂਦ ਸਨ। ਨਗਰ ਨਿਗਮ ਦੀ ਸੈਨਿਕ ਸੈਨੇਟਰੀ ਅਫ਼ਸਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਸਨ।

ਕਮਾਂਡੈਂਟ ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮਾਜ ਵਿੱਚ ਹਰ ਤਰ੍ਹਾਂ ਦੇ ਸਮਾਜਿਕ ਕੰਮ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ ਇਸ ਦੇ ਨਾਲ ਹੀ ਐਨਡੀਆਰਐਫ ਕਮਾਂਡੈਂਟ ਨੇ ਆਪਣੇ ਜਵਾਨਾਂ ਦੀ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ।

ਕਮਾਂਡੈਂਟ ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਜਵਾਨਾਂ ਵੱਲੋਂ ਸ਼ਹਿਰ ਦੀ ਸਫਾਈ ਦੇ ਨਾਲ ਨਾਲ ਕਈ ਪੌਦੇ ਵੀ ਲਾਏ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਜ਼ਰੂਰ ਦੇਣ ਤਾਕਿ ਬਠਿੰਡਾ ਸ਼ਹਿਰ ਸਾਫ਼ ਸੁਥਰਾ ਰਹਿ ਸਕੇ।

ਨਗਰ ਨਿਗਮ ਦੇ ਚੀਫ ਸੈਨੇਟਰੀ ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਭਾਰਤ ਦੇ ਜਵਾਨਾਂ ਨੇ ਕਾਫੀ ਮਹੱਤਵਪੂਰਨ ਰੋਲ ਸਫ਼ਾਈ ਅਭਿਆਨ ਵਿੱਚ ਨਿਭਾਇਆ।

ਨਗਰ ਨਿਗਮ ਦੇ ਅਧਿਕਾਰੀ ਰੋਹਿਤ ਕਟਾਰੀਆ ਨੇ ਦੱਸਿਆ ਕਿ ਬਠਿੰਡਾ ਨੂੰ ਸਾਫ਼ ਸੁਥਰਾ ਬਣਾਉਣ ਲਈ ਜਿਹੜੇ ਵੀ ਆਦੇਸ਼ ਪੰਜਾਬ ਸਰਕਾਰ ਵੱਲੋਂ ਮਿਲੇ ਹਨ ਉਨ੍ਹਾਂ ਦੇਸ਼ਾਂ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ।

ਇਹ ਵੀ ਪੜੋ: ਮਨਜੀਤ ਧਨੇਰ ਦੀ ਉਮਰਕੈਦ ਦੀ ਸਜ਼ਾ ਰੱਦ ਕਰਾਉਣ ਲਈ ਜਥੇਬੰਦੀਆਂ ਨੇ ਖੋਲਿਆ ਮੋਰਚਾ

ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਈ ਕਿਹਾ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਵਿਚ ਆਪਣਾ ਯੋਗਦਾਨ ਜ਼ਰੂਰ ਦੇਣ।

ABOUT THE AUTHOR

...view details