ਬਠਿੰਡਾ:ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਨੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਜਿਥੇ ਪੰਜਾਬ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ ਉਥੇ ਹੀ ਮਰੀਜ਼ਾਂ ਦੇ ਵਧ ਰਹੇ ਅੰਕੜਿਆਂ ਨੂੰ ਦੇਖਦੇ ਹੋਏ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਨ੍ਹਾਂ ਮਰੀਜ਼ਾਂ ਦੀ ਦੇਖ ਰੇਖ ਦਾ ਜ਼ਿੰਮਾ ਉਠਾਇਆ ਜਾ ਰਿਹਾ ਹੈ। ਬਠਿੰਡਾ ਦੀ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਬਿਨਾਂ ਕਿਸੇ ਸੰਸਥਾ ਦੀ ਮਦਦ ਤੋਂ ਕੋਰੋਨਾ ਦੀ ਲਪੇਟ ’ਚ ਆਏ ਮਰੀਜ਼ਾਂ ਦੇ ਘਰਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੰਸਥਾ ਦੇ ਨੇ ਦੱਸਿਆ ਕਿ ਉਹ ਬਿਨਾਂ ਸਰਕਾਰੀ ਸਹਾਇਤਾ ਤੋਂ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੇ ਘਰ ਸੈਨੀਟਾਈਜ਼ ਕਰ ਰਹੇ ਹਨ। ਉਨ੍ਹਾਂ ਦੀ 21 ਮੈਂਬਰਾਂ ਦੀ ਟੀਮ ਹੈ ਜੋ ਕਿ ਸ਼ਿਫਟਾਂ ਵਿਚ ਕੰਮ ਕਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੇ ਘਰਾਂ ਨੂੰ ਸੈਨੀਟਾਈਜ਼ ਕਰ ਰਹੀ ਹੈ ਇਸਦੇ ਨਾਲ ਹੀ ਉਨ੍ਹਾਂ ਵੱਲੋਂ ਹਫ਼ਤੇ ਵਿੱਚ ਇੱਕ ਦਿਨ ਬਾਜ਼ਾਰਾਂ ਨੂੰ ਵੀ ਸੈਨੀਟਾਈਜ਼ ਕੀਤਾ ਜਾਂਦਾ ਹੈ।