ਪੰਜਾਬ/ਹਰਿਆਣਾ: NIA ਵਲੋਂ ਟੀਮ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਦੇ ਘਰ ਵੀ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਹਰਿਆਣਾ ਵਿੱਚ 20 ਥਾਵਾਂ ਉੱਤੇ ਚੱਲੀ। ਇਸ ਤੋਂ ਇਲਾਵਾ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿੱਚ ਗੈਂਗਸਟਰ ਹੈਰੀ ਮੌੜ ਦੇ ਘਰ ਵੀ ਐਨਆਈਏ ਦੀ ਟੀਮ ਨੇ ਛਾਪੇਮਾਰੀ ਕੀਤੀ। NIA ਨੇ ਹੈਰੀ ਮੌੜ ਦਾ ਘਰ ਸੀਲ ਕਰ ਦਿੱਤਾ ਹੈ।
ਬਠਿੰਡਾ ਵਿੱਚ NIA ਦੀ ਰੇਡ:ਗੈਂਗਸਟਰ ਹੈਰੀ ਮੌੜ ਬਠਿੰਡਾ ਦੇ ਕਸਬਾ ਮੌੜ ਮੰਡੀ ਦਾ ਰਹਿਣ ਵਾਲਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਗੈਂਗਸਟਰ ਹੈਰੀ ਮੌੜ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬਠਿੰਡਾ ਦੇ ਪਿੰਡ ਲਹਿਰਾਖਾਨਾ ਵਿਖੇ ਹੋਏ ਦੋ ਕਤਲਾਂ ਦੇ ਮਾਮਲਿਆਂ ਅਤੇ ਮੌੜ ਮੰਡੀ ਦੇ ਸੁਨਿਆਰਿਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਹੈਰੀ ਮੌੜ 'ਤੇ ਦਰਜ ਮੁਕਦਮੇ ਹੋਏ ਹਨ।
ਹਰਿਆਣਾ ਵਿੱਚ NIA ਦੀ ਛਾਪੇਮਾਰੀ :NIA ਦੀ ਟੀਮ ਸੰਗਠਿਤ ਅਪਰਾਧ ਨੂੰ ਰੋਕਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਗੈਂਗਸਟਰਾਂ ਤੇ ਉਨ੍ਹਾਂ ਦੇ ਸਰਗਣਿਆਂ ਖ਼ਿਲਾਫ਼ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਐਨਆਈਏ ਦੇ ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫ਼ੌਜੀ ਦੇ ਘਰ ਸਵੇਰੇ 5 ਵਜੇ ਤੋਂ ਸਵੇਰੇ 7 ਵਜੇ ਤੱਕ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਐੱਨਆਈਏ ਅਧਿਕਾਰੀਆਂ ਨੇ ਦੋਵਾਂ ਸ਼ੂਟਰਾਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ।
ਹਰਿਆਣਾ 'ਚ 20 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ:NIA ਦੇ ਸੂਤਰਾਂ ਅਨੁਸਾਰ ਹਰਿਆਣਾ 'ਚ 20 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਜਾਰੀ ਹੈ। ਇਸ ਦੇ ਨਾਲ ਹੀ NIA ਦੀ ਟੀਮ ਨੇ ਸੋਨੀਪਤ 'ਚ 2 ਥਾਵਾਂ 'ਤੇ ਛਾਪੇਮਾਰੀ ਕੀਤੀ। ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਦੋਵਾਂ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਦੋਵਾਂ ਦੇ ਘਰਾਂ ਦੀ ਤਲਾਸ਼ੀ ਵੀ ਲਈ ਗਈ। ਦੱਸ ਦੇਈਏ ਕਿ ਅੰਕਿਤ ਸੇਰਸਾ ਸੋਨੀਪਤ ਦੇ ਸੇਰਸਾ ਪਿੰਡ ਦਾ ਰਹਿਣ ਵਾਲਾ ਹੈ, ਜਦਕਿ ਪ੍ਰਿਆਵਰਤ ਫੌਜੀ ਪਿੰਡ ਗੜ੍ਹੀ ਸਿਸਾਣਾ ਦਾ ਰਹਿਣ ਵਾਲਾ ਹੈ।