ਬਠਿੰਡਾ: ਸੂਬੇ ’ਚ 8 ਮਈ ਤੋਂ ਮਿੰਨੀ ਲੌਕਡਾਊਨ ਦੇ ਵਿਰੋਧ ’ਚ ਕਿਸਾਨ ਸੜਕਾਂ ’ਤੇ ਉਤਰਨਗੇ। ਮਿਲੀ ਜਾਣਕਾਰੀ ਮੁਤਾਬਿਕ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਮਈ ਤੋਂ ਲੌਕਡਾਊਨ ਦਾ ਵਿਰੋਧ ਕਰਦਿਆਂ ਦੁਕਾਨਾਂ ਨੂੰ ਖੁਲ੍ਹਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ’ਚ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ 9 ਜ਼ਿਲ੍ਹਿਆ ਦੀ ਮੀਟਿੰਗ ਕੀਤੀ ਗਈ।
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਲੌਕਡਾਊਨ ਨਾਲ ਹਰ ਵਰਗ ’ਤੇ ਮਾੜਾ ਅਸਰ ਪਾ ਰਿਹਾ ਹੈ। ਲੌਕਡਾਊਨ ਕਾਰਨ ਲੋਕਾਂ ਨੂੰ ਦੋ ਵਕਤ ਦੀ ਰੋਟੀ ਲਈ ਮੁਹਤਾਜ ਹੋਣਾ ਪੈ ਰਿਹਾ ਹੈ। ਕਿਸਾਨ ਆਗੂ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਨੂੰ ਲੌਕਡਾਊਨ ਲਗਾਉਣ ਤੋਂ ਪਹਿਲਾਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਸੀ। ਇਸ ਤੋਂ ਇਲਾਵਾ ਕਿਸਾਨਾਂ ਨੇ ਇਹ ਵੀ ਦੱਸਿਆ ਕਿ 10 ਮਈ ਨੂੰ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋਣਗੇ।