ਬਠਿੰਡਾ: ਪੁਲਿਸ ਵਲੋਂ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਅਧੀਨ ਪੁਲਿਸ ਨੇ ਨਰਵਾਨਾ ਰੋਡ ਵਿੱਚ ਇੱਕ ਦੁਕਾਨਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਚਾਈਨਾ ਡੋਰ ਵੇਚ ਰਿਹਾ ਸੀ। ਬਠਿੰਡਾ ਦੇ ਸੀਆਈਏ ਵਨ ਦੇ ਇੰਚਾਰਜ ਇੰਸਪੈਕਟਰ ਜਗਦੀਸ਼ ਸ਼ਰਮਾ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ।
ਇੰਸਪੈਕਟਰ ਜਗਦੀਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਰਵਾਨਾ ਰੋਡ ਵਿੱਚ ਇੱਕ ਦੁਕਾਨਦਾਰ ਚਾਈਨਾ ਡੋਰ ਵੇਚਣ ਦਾ ਕੰਮ ਕਰ ਰਿਹਾ ਹੈ। ਇਸ ਆਧਾਰ 'ਤੇ ਉਨ੍ਹਾਂ ਟੀਮ ਨੇ ਜਦੋਂ ਜਾ ਕੇ ਛਾਪੇਮਾਰੀ ਕੀਤੀ ਤਾਂ, ਦੁਕਾਨਦਾਰ ਕੋਲੋਂ 105 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਦੀਪ ਵਜੋਂ ਹੋਈ ਹੈ ਜਿਸ ਉੱਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਮੁਲਜ਼ਮ ਉੱਤੇ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਜਾਵੇਗਾ। ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ ਕਿ ਉਸ ਨੇ ਚਾਈਨਾ ਡੋਰ ਕਿੱਥੋਂ ਲਿਆਂਦੀ ਹੈ।