ਬਠਿੰਡਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੇ ਪੁਖਤਾ ਪ੍ਰਬੰਧਾਂ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਕਿਉਂਕਿ ਜਦੋਂ ਇਨ੍ਹਾਂ ਦਾਅਵਿਆਂ ਸਬੰਧੀ ਰਿਐਲਟੀ ਚੈੱਕ ਕੀਤਾ ਗਿਆ ਤਾਂ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਸਪਲਾਈ ਕਰਨ ਵਾਲਿਆਂ ਕੋਲ ਮਹਿਜ਼ ਦੋ ਤੋਂ ਤਿੰਨ ਦਿਨਾਂ ਦੀ ਹੀ ਆਕਸੀਜਨ ਰਹਿ ਗਈ ਹੈ।
ਜਦਕਿ ਕੋਰੋਨਾ ਮਹਾਂਮਾਰੀ ਦੇ ਵਧਣ ਕਾਰਨ ਡਿਮਾਂਡ ਵਧ ਗਈ ਹੈ ਜਦੋਂ ਕਿ ਪਿੱਛੋਂ ਸਪਲਾਈ ਨਹੀਂ ਆ ਰਹੀ ਮੈਡੀਕਲ ਆਕਸੀਜਨ ਦਾ ਕੰਮ ਕਰਨ ਵਾਲੇ ਬਲਦੇਵ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚਲਦਿਆਂ ਹੁਣ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਆਕਸੀਜਨ ਦੀ ਡਿਮਾਂਡ ਵਧ ਗਈ ਹੈ ਪਰ ਪਿੱਛੋਂ ਸਪਲਾਈ ਨਹੀਂ ਆ ਰਹੀ ਜਿਸ ਕਾਰਨ ਆਉਂਦੇ ਦਿਨਾਂ ਵਿੱਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।