ਬਠਿੰਡਾ: ਸੂਬੇ ਵਿੱਚ ਨਸ਼ੇ ਦੇ ਕਾਰੋਬਾਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਦਲਦਲ ਵਿੱਚ ਧਸਦੀ ਜਾ ਰਹੀ ਹੈ। ਬਠਿੰਡਾ ਦੇ ਹਲਕਾ ਦਿਹਾਤੀ ਵਿਚਲੇ ਪਿੰਡ ਕਾਲ ਝਰਾਣੀ ਦੀ ਪੰਚਾਇਤ ਵੱਲੋਂ ਚਿੱਟੇ ਕਾਰਨ ਵੱਧ ਰਹੀ ਮੌਤਾਂ ਦੀ ਦਰ ਨੂੰ ਵੇਖਦੇ ਹੋਏ ਅਹਿਮ ਫੈਸਲਾ ਲਿਆ (Kal Jharni village important decision against drugs) ਗਿਆ ਹੈ। ਪੰਚਾਇਤ ਨੇ ਮਤਾ ਪਾਉਂਦੇ ਐਲਾਨ ਕੀਤਾ ਹੈ ਕਿ ਪਿੰਡ ਵਿੱਚ ਜੇ ਕੋਈ ਵਿਅਕਤੀ ਨਸ਼ੇ ਦਾ ਕਾਰੋਬਾਰ ਕਰੇਗਾ ਉਸ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ ਅਤੇ ਉਸ ਖ਼ਿਲਾਫ਼ ਪਿੰਡ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਚਾਇਤ ਦੀ ਅਗਵਾਈ ਕਰ ਰਹੇ ਨੌਜਵਾਨਾਂ ਨੇ ਦੱਸਿਆ ਕਿ ਪਿੰਡ ਵਿੱਚ ਹੁਣ ਤੱਕ ਕਰੀਬ ਇੱਕ ਦਰਜਨ ਨੌਜਵਾਨਾਂ ਦੀ ਮੌਤ ਚਿੱਟੇ ਦੇ ਨਸ਼ੇ ਕਾਰਨ ਹੋ ਚੁੱਕੀ ਅਤੇ ਕਰੀਬ ਇੱਕ ਦਰਜਨ ਹੀ ਪਿੰਡ ਵਿੱਚ ਨਸ਼ਾ ਤਸਕਰਾਂ ਵੱਲੋਂ ਚਿੱਟਾ ਵੇਚਿਆ ਜਾ ਰਿਹਾ ਜਿਸ ਕਾਰਨ ਲਗਾਤਾਰ ਨੌਜਵਾਨ ਚਿੱਟੇ ਦੇ ਸ਼ਿਕਾਰ ਹੋ ਰਹੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਚਿੱਟੇ ਦੇ ਕਹਿਰ ਦੇ ਚੱਲਦਿਆਂ ਹੀ ਉਨ੍ਹਾਂ ਨੂੰ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ ਕਿਉਂਕਿ ਅੱਗੇ ਚਿੱਟਾ ਸੜਕੀ ਮਾਰਗ ਰਾਹੀਂ ਆਉਂਦਾ ਸੀ ਪਰ ਹੁਣ ਚਿੱਟਾ ਹਵਾ ਰਾਹੀਂ ਵੀ ਪਹੁੰਚਣਾ ਸ਼ੁਰੂ ਹੋ ਗਿਆ।
ਚਿੱਟੇ ਤੋਂ ਦੁਖੀ ਪਿੰਡ ਕਾਲਝਰਾਨੀ ਦੀ ਪੰਚਾਇਤ ਨੇ ਅਹਿਮ ਫੈਸਲਾ ਲਿਆ ਸਥਾਨਕ ਲੋਕਾਂ ਨੇ ਦੱਸਿਆ ਕਿ ਹੁਣ ਨਸ਼ਾ ਤਸਕਰਾਂ ਵੱਲੋਂ ਪਿੰਡ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਤੱਕ ਨਸ਼ਾ ਪਹੁੰਚਾਇਆ ਜਾਂਦਾ ਹੈ ਇੱਥੋਂ ਤੱਕ ਕਿ ਘਰ ਦੀਆਂ ਛੱਤਾਂ ਉਪਰ ਡਲੇ ਵਿੱਚ ਬੰਨ੍ਹ ਕੇ ਚਿੱਟਾ ਭੇਜਿਆ ਜਾਂਦਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੀ ਇਹ ਮੁਹਿੰਮ ਚਿੱਟੇ ਖਿਲਾਫ਼ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਉਨ੍ਹਾਂ ਵੱਲੋਂ ਆਲੇ ਦੁਆਲੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਬੇਨਤੀ ਕੀਤੀ ਜਾਵੇਗੀ ਕਿ ਉਹ ਆਪਣੇ ਪਿੰਡਾਂ ਵਿੱਚ ਸਖ਼ਤੀ ਵਰਤਣ ਤਾਂ ਜੋ ਚਿੱਟੇ ਦੇ ਕਹਿਰ ਨੂੰ ਰੋਕਿਆ ਜਾ ਸਕੇ।
ਅੱਕੇ ਲੋਕਾਂ ਨੇ ਦੱਸਿਆ ਕਿ ਇਸਦੇ ਨਾਲ ਹੀ ਜੋ ਵੀ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਨੂੰ ਨਸ਼ਾ ਵੀ ਛੁਡਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਆਪਣੇ ਪੱਧਰ ਉੱਪਰ ਇਸ ਸਬੰਧੀ ਫੈਸਲਾ ਲਿਆ ਗਿਆ ਹੈ।ਪਿੰਡ ਦੀ ਪੰਚਾਇਤ ਵੱਲੋਂ ਪਾਏ ਗਏ ਮਤੇ ਤੋਂ ਬਾਅਦ ਮੌਕੇ ’ਤੇ ਪਹੁੰਚੇ ਡੀ ਐੱਸ ਪੀ ਦਿਹਾਤੀ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੇ ਮਤੇ ਤੋਂ ਬਾਅਦ ਪਿੰਡ ਵਿੱਚ ਨਸ਼ਾ ਤਸਕਰੀ ਦੇ ਕੰਮ ਕਰਨ ਵਾਲੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਇੰਨ੍ਹਾਂ ਵਿੱਚੋਂ ਇੱਕ ਨੌਜਵਾਨ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ ਜੋ ਕਿ ਜ਼ਮਾਨਤ ’ਤੇ ਬਾਹਰ ਹੈ। ਇਸ ਦੌਰਾਨ ਉਨ੍ਹਾਂ ਪੰਚਾਇਤ ਨੂੰ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ:ਨਸ਼ੇ ਦੀ ਓਵਰਡੋਜ ਕਾਰਨ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ