ਬਠਿੰਡਾ:ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਈ ਪਾਰਟੀਆ ਅਤੇ ਲੀਡਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਦਿਨੋਂ ਦਿਨ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਭਾਜਪਾ ਸਰਕਾਰ ਕਾਰਨ ਵਧ ਰਹੀ ਮਹਿੰਗਾਈ
ਸਾਬਕਾ ਐੱਮਪੀ ਗੁਲਸ਼ਨ ਨੇ ਕਿਹਾ ਕਿ ਜਦੋਂ ਦੀ ਭਾਜਪਾ ਸਰਕਾਰ ਕੇਂਦਰ ਵਿੱਚ ਆਈ ਹੈ ਉਦੋਂ ਤੋਂ ਹੀ ਹਰੇਕ ਚੀਜ਼ ਦਾ ਭਾਅ ਵਧਦਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਉਹ ਚੰਡੀਗੜ੍ਹ ਤੋਂ ਬਠਿੰਡਾ 1500 ਦਾ ਤੇਲ ਪੁਆ ਕੇ ਆਉਂਦੇ ਸੀ ਤੇ ਹੁਣ ਉਨ੍ਹਾਂ ਨੂੰ 3600 ਰੁਪਏ ਦਾ ਤੇਲ ਪੁਆ ਕੇ ਆਉਣਾ ਪੈ ਰਿਹਾ ਹੈ। ਭਾਜਪਾ ਸਰਕਾਰ ਗ਼ਰੀਬ ਲੋਕਾਂ ਉੱਤੇ ਬੋਝ ਪਾ ਰਹੀ ਹੈ। ਕੋਰੋਨਾ ਕਾਰਨ ਪਹਿਲਾਂ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ ਤੇ ਸਰਕਾਰ ਵੱਲੋਂ ਲੋਕਾਂ ’ਤੇ ਹੋਰ ਬੋਝ ਪਾਇਆ ਜਾ ਰਿਹਾ ਹੈ।
ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣਾ ਚਾਹੀਦਾ ਹੈ