ਪੰਜਾਬ

punjab

ETV Bharat / state

ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ ਵੋਟ - ਵੋਟ ਦੇ ਅਧਿਕਾਰ ਦੀ ਵਰਤੋਂ

ਪੰਜਾਬ ਵਿਧਾਨ ਸਭਾ ਚੋਣਾਂ 'ਚ ਹਰ ਕੋਈ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਿਹਾ ਹੈ। ਜਿਸ ਦੇ ਚੱਲਦਿਆਂ ਬਾਦਲ ਪਰਿਵਾਰ ਵਲੋਂ ਆਪਣੀ ਵੋਟ ਪਾਈ ਗਈ ਹੈ।

ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ
ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ

By

Published : Feb 20, 2022, 11:55 AM IST

Updated : Feb 20, 2022, 2:08 PM IST

ਲੰਬੀ:ਪੰਜਾਬ 'ਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਜਿਸ ਦੇ ਚੱਲਦਿਆਂ ਹਰ ਵਿਅਕਤੀ ਵਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਦਿੱਗਜ ਵੀ ਆਪਣੀ ਵੋਟ ਪਾਉਣ ਲਈ ਪਹੁੰਚ ਰਹੇ ਹਨ।

ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ ਵੋਟ
ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ ਵੋਟ

ਇਸ ਦੇ ਚੱਲਦਿਆਂ ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਵੀ ਵੋਟ ਪਾਉਣ ਪਹੁੰਚੀਆਂ ਹਨ। ਜਿਸ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਉਨ੍ਹਾਂ ਦੀ ਧੀ ਵੀ ਵੋਟ ਪਾਉਣ ਲਈ ਲੰਬੀ ਪੋਲਿੰਗ ਸਟੇਸ਼ਨ 'ਤੇ ਪਹੁੰਚੇ ਹਨ।

ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ ਵੋਟ
ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ ਵੋਟ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਕਿ ਉਹ ਆਪਣੀਆਂ ਤਿੰਨ ਪੀੜ੍ਹੀਆਂ ਤੋਂ ਇੱਕ ਥਾਂ 'ਤੇ ਮਜ਼ਬੂਤੀ ਨਾਲ ਖੜੇ ਹਾਂ। ਜਦਕਿ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਈ ਆਗੂ ਟਿਕਟਾਂ ਨਾ ਮਿਲਣ ਦੇ ਚੱਲਦਿਆਂ ਦੂਜੀਆਂ ਪਾਰਟੀਆਂ 'ਚ ਚਲੇ ਗਏ ਹਨ।

ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਅਤੇ ਜ਼ਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਇੰਨਾਂ ਚੋਣਾਂ 'ਚ ਵੱਡੀ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਇੰਨਾਂ ਚੋਣਾਂ 'ਚ ਗਠਜੋੜ 80 ਤੋਂ ਵੱਧ ਸੀਟਾਂ ਹਾਸਲ ਕਰੇਗਾ।

ਬਾਦਲ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਲੰਬੀ 'ਚ ਪਾਈ

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਕਿ ਅੱਜ ਲੋਕ ਇੱਕ ਸਥਿਰ, ਮਜ਼ਬੂਤ ਸਰਕਾਰ ਚਾਹੁੰਦੇ ਹਨ। ਇਸ ਦੇ ਨਾਲ ਹੀ ਸਰਹੱਦੀ ਸੂਬਾ ਹੋਣ ਦੇ ਨਾਤੇ ਇਸ ਨੂੰ ਕਈ ਚੁਣੌਤੀਆਂ ਹਨ। ਮੈਨੂੰ ਯਕੀਨ ਹੈ ਕਿ ਸਥਾਨਕ ਲੋਕਾਂ ਦੀਆਂ ਉਮੀਦਾਂ ਨੂੰ ਸਮਝਣ ਵਾਲੀ ਸਥਾਨਕ, ਖੇਤਰੀ ਪਾਰਟੀ ਦੇ ਹੱਕ ਵਿੱਚ ਕਲੀਨ ਸਵੀਪ ਕਰੇਗੀ।

ਇਹ ਵੀ ਪੜ੍ਹੋ :ਲਾੜੀ ਨੇ ਲਾਵਾਂ ਲੈਣ ਤੋਂ ਪਹਿਲਾਂ ਪਾਈ ਵੋਟ, ਲਹਿਗਾ ’ਚ ਪਹੁੰਚੀ ਪੋਲਿੰਗ ਬੂਥ

Last Updated : Feb 20, 2022, 2:08 PM IST

ABOUT THE AUTHOR

...view details