ਪੰਜਾਬ

punjab

ETV Bharat / state

Parkash Singh Badal: ਚੰਡੀਗੜ੍ਹ ਤੋਂ ਪਿੰਡ ਬਾਦਲ ਤੱਕ ਅੰਤਿਮ ਯਾਤਰਾ, ਨਮ ਅੱਖਾਂ ਨਾਲ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦਾ ਕੀਤਾ ਧੰਨਵਾਦ - ਸੁਖਬੀਰ ਸਿੰਘ ਬਾਦਲ

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਜਨ ਸੈਲਾਬ ਉਮੜਿਆ। ਚੰਡੀਗੜ੍ਹ ਤੋਂ ਪਿੰਡ ਬਾਦਲ ਤੱਕ ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਦੇਰ ਰਾਤ ਜੱਦੀ ਪਿੰਡ ਪਹੁੰਚੀ, ਜਿੱਥੇ ਅੱਜ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।

Parkash Singh Badal Last Rites Yatra
Parkash Singh Badal Last Rites Yatra

By

Published : Apr 27, 2023, 9:54 AM IST

Parkash Singh Badal: ਚੰਡੀਗੜ੍ਹ ਤੋਂ ਪਿੰਡ ਬਾਦਲ ਤੱਕ ਅੰਤਿਮ ਯਾਤਰਾ, ਨਮ ਅੱਖਾਂ ਨਾਲ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦਾ ਕੀਤਾ ਧੰਨਵਾਦ

ਬਠਿੰਡਾ:ਚੰਡੀਗੜ੍ਹ ਵਿਖੇ ਅੰਤਿਮ ਅਰਦਾਸ ਕਰਨ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਗਿਆ। ਜਿਸ ਐਂਬੂਲੈਂਸ ਵਿੱਚ ਉਨ੍ਹਾਂ ਦੀ ਦੇਹ ਲਿਜਾਈ ਗਈ ਸੀ, ਉਸ ਨੂੰ ਬਿਕਰਮ ਸਿੰਘ ਮਜੀਠੀਆ ਚਲਾ ਰਹੇ ਸਨ, ਜਦਕਿ ਸੁਖਬੀਰ ਬਾਦਲ ਵੀ ਉਨ੍ਹਾਂ ਦੇ ਨਾਲ ਬੈਠੇ ਸਨ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਅਕਾਲੀ ਵਰਕਰ ਤੇ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ। ਉਨ੍ਹਾਂ ‘ਪਰਕਾਸ਼ ਸਿੰਘ ਬਾਦਲ ਅਮਰ ਰਹੇ’ ਦੇ ਨਾਅਰੇ ਲਾਉਂਦਿਆਂ ਫੁੱਲਾਂ ਦੀ ਵਰਖਾ ਕਰਦੇ ਹੋਏ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਨਮ ਅੱਖਾਂ ਨਾਲ ਹੱਥ ਜੋੜ ਕੇ ਲੋਕਾਂ ਦਾ ਧੰਨਵਾਦ ਕਰਦੇ ਰਹੇ।

ਮਜੀਠੀਆ ਨੇ ਚਲਾਈ ਐਂਬੂਲੈਂਸ, ਸੁਖਬੀਰ ਬਾਦਲ ਨੇ ਲੋਕਾਂ ਦਾ ਕੀਤਾ ਧੰਨਵਾਦ:ਪੰਜਾਬ ਦੀ ਸਿਆਸਤ ਦੇ 'ਬਾਬਾ ਬੋਹੜ' ਕਹੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ। ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਜਾਣ ਸਮੇਂ ਅੰਤਿਮ ਦਰਸ਼ਨਾਂ ਲਈ ਲੋਕਾਂ ਦਾ ਜਨ ਸੈਲਾਬ ਉਮੜਿਆ। ਸਮੇਂ ਤੋਂ ਕਰੀਬ ਦੋ ਘੰਟੇ ਲੇਟ ਬਠਿੰਡਾ ਦੇ ਬੀਬੀ ਵਾਲਾ ਚੌਕ ਵਿੱਚ ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸੁਖਬੀਰ ਸਿੰਘ ਬਾਦਲ ਲੈ ਕੇ ਪਹੁੰਚੇ। ਇਸ ਸਮੇਂ ਐਂਬੂਲੈਂਸ ਦੀ ਡਰਾਈਵਰ ਸੀਟ ਉੱਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਬੈਠੇ ਸਨ।

ਵੱਖ-ਵੱਖ ਪਾਰਟੀ ਦੇ ਸਿਆਸੀ ਆਗੂ ਵੀ ਪਹੁੰਚੇ: ਅੰਤਿਮ ਯਾਤਰਾ ਦੇ ਦਰਸ਼ਨ ਕਰਨ ਲਈ ਉਮੜੇ ਜਲ ਸੈਲਾਬ ਦਾ ਨਮ ਅੱਖਾਂ ਨਾਲ ਸੁਖਬੀਰ ਸਿੰਘ ਬਾਦਲ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੰਗਤ ਵੱਲੋਂ ਪਰਕਾਸ਼ ਸਿੰਘ ਬਾਦਲ ਅਮਰ ਰਹੇ ਦੇ ਨਾਅਰੇ ਲਗਾਏ ਗਏ। ਇਸ ਮੌਕੇ ਖਾਸ ਗੱਲ ਇਹ ਰਹੀ ਕਿ ਭਾਵੇਂ ਪਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਸਨ, ਪਰ ਅੰਤਿਮ ਦਰਸ਼ਨਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਹੋਏ ਸੀ। ਸਾਬਕਾ ਮੇਅਰ ਬਲਵੰਤ ਰਾਏ ਨਾਥ ਨੇ ਕਿਹਾ ਕਿ ਇਕ ਦਰਵੇਸ਼ ਸਿਆਸਤਦਾਨ ਇਸ ਦੁਨੀਆ ਤੋਂ ਰੁਖਸਤ ਹੋ ਗਿਆ ਹੈ ਜਿਸ ਨੇ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ਬਣਾਏ ਰੱਖਣ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਣ ਲਈ ਵੱਡੇ ਵੱਡੇ ਕਦਮ ਚੁੱਕੇ ਸੀ।

ਪਰਕਾਸ਼ ਸਿੰਘ ਬਾਦਲ ਨੂੰ ਹਰ ਕੋਈ ਕਰ ਰਿਹਾ ਯਾਦ: ਸਾਬਕਾ ਕੌਂਸਲਰ ਵਿਜੇ ਕੁਮਾਰ ਨੇ ਕਿਹਾ ਕਿ ਪਰਕਾਸ਼ ਸਿੰਘ ਬਾਦਲ ਦਾ ਇਸ ਦੁਨੀਆਂ ਤੋਂ ਰੁਖ਼ਸਤ ਹੋ ਜਾਣਾ ਪੰਜਾਬ ਲਈ ਬਹੁਤ ਵੱਡਾ ਘਾਟਾ ਹੈ। ਪਰਕਾਸ਼ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਅਤੇ ਰਾਜਨੀਤਿਕ ਸੂਝ-ਬੂਝ ਕਾਰਨ ਅੱਜ ਹਰ ਵਰਗ ਉਨ੍ਹਾਂ ਨੂੰ ਯਾਦ ਕਰ ਕੇ ਰੋ ਰਿਹਾ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦਾ ਦੁਨੀਆਂ ਤੋ ਚਲੇ ਜਾਣਾ ਸਿਰਫ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਘਾਟਾ ਨਹੀਂ ਸਗੋਂ ਪੰਜਾਬੀਆਂ ਲਈ ਵੱਡਾ ਘਾਟਾ ਹੈ। ਪੰਜਾਬ ਨੂੰ ਤਰੱਕੀ ਦੀ ਰਾਹ ਲੈ ਕੇ ਜਾਣ ਵਾਲੇ ਪਰਕਾਸ਼ ਸਿੰਘ ਬਾਦਲ ਵੱਲੋਂ ਜਿੱਥੇ ਹਰ ਵਰਗ ਨੂੰ ਬਣਦਾ ਮਾਣ ਸਨਮਾਨ ਦਿੱਤਾ, ਉੱਥੇ ਹੀ ਪੰਜਾਬ ਨੂੰ ਨਵੀਆਂ ਲੀਹਾਂ 'ਤੇ ਤੋਰਿਆ।

ਇਹ ਵੀ ਪੜ੍ਹੋ:Parkash Singh Badal Passed Away: ਦੇਹਾਂਤ ਮਗਰੋਂ ਪਾਰਟੀ ਲਈ ਵੱਡੇ ਸਵਾਲ ਖੜ੍ਹੇ ਗਏ ਬਾਬਾ ਬਾਦਲ !

ABOUT THE AUTHOR

...view details