ਬਠਿੰਡਾ: ਸ਼ਹਿਰ ਦੀ ਭਾਗੂ ਰੋਡ ’ਤੇ ਸਥਿਤ ਗਲੀ ਨੰਬਰ 11 ਵਿੱਚ ਸੁੰਦਰ ਪਾਰਕ ਬਣਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਜੈਜੀਤ ਜੌਹਲ ਨੇ ਸ਼ਨੀਵਾਰ ਨੂੰ ਪਾਰਕ ਵਾਲੀ ਥਾਂ ਦਾ ਦੌਰਾ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਭਾਗੂ ਰੋਡ 'ਤੇ ਕਰੀਬ ਇੱਕ ਏਕੜ ਜਗ੍ਹਾ ਵਿੱਚ ਡਿਸਪੋਜ਼ਲ ਬਣਿਆ ਹੋਇਆ ਸੀ ਪਰ ਹੁਣ ਇਹ ਕਾਫ਼ੀ ਸਮੇਂ ਤੋਂ ਬੰਦ ਹੋ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਭਾਗੂ ਰੋਡ ਦੀ ਗਲੀ ਨੰਬਰ 11 ਦੇ ਮੱਧ 6 ਨੰਬਰ ਗਲੀ ਵਿੱਚ ਪਾਰਕ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਪਾਰਕ ਲਈ 10 ਲੱਖ ਰੁਪਏ ਦੀ ਗਰਾਂਟ ਵੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਗੂ ਰੋਡ ’ਤੇ ਨੇੜੇ ਤੇੜੇ ਕੋਈ ਸੁੰਦਰ ਪਾਰਕ ਨਹੀਂ ਸੀ, ਜਿਸ ਕਾਰਨ ਲੋਕਾਂ ਦੀ ਪਾਰਕ ਬਣਾਉਣ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਕ ਵਿੱਚ ਝੂਲਿਆਂ ਤੋਂ ਇਲਾਵਾ ਓਪਨ ਜਿੰਮ ਵੀ ਲਗੇਗਾ। ਉਨ੍ਹਾਂ ਕਿਹਾ ਕਿ ਪਾਰਕ ਬਣਨ ਨਾਲ ਬਜ਼ੁਰਗਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਸਹੂਲਤ ਮਿਲੇਗੀ।