ਬਠਿੰਡਾ :ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਹੀ ਦੂਸਰੇ ਪਾਸੇ ਸਰਕਾਰੀ ਹਸਪਤਾਲਾਂ ਵਿੱਚ ਆਜ਼ਾਦ ਕਰਵਾਉਣ ਆਏ ਮਰੀਜ਼ ਵੱਡੀਆਂ ਤਾਕਤਾਂ ਦਾ ਸਾਹਮਣਾ ਕਰਕੇ ਸਰਕਾਰ ਖਿਲਾਫ ਆਪਣੀ ਨਰਾਜ਼ਗੀ ਜ਼ਾਹਰ ਕਰਦੇ ਨਜ਼ਰ ਆ ਰਹੇ ਹਨ। ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਲੈਬ ਐਕਸਰੇ ਵਿਭਾਗ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਮਰੀਜਾਂ ਦੇ ਐਕਸਰੇ ਨਹੀਂ ਹੋ ਰਹੇ ਹਨ। ਜਿਸ ਕਾਰਨ ਮਰੀਜ਼ਾਂ ਨੂੰ ਵੰਡੀਆਂ ਦੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਤੜਕਸਾਰ ਆ ਕੇ ਐਕਸਰੇ ਕਰਵਾਉਣ ਲਈ ਲਾਈਨਾਂ ਵਿਚ ਲੱਗਣਾ ਪੈਂਦਾ ਹੈ।
ਕਈ ਦਿਨ ਕਰਨਾ ਪੈ ਰਿਹਾ ਇੰਤਜਾਰ :ਐਕਸਰੇ ਕਰਵਾਉਣ ਆਏ ਮਰੀਜਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਉਹ ਲਗਾਤਾਰ ਐਕਸਰੇ ਕਰਵਾਉਣ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਆ ਰਹੇ ਹਨ ਪਰ ਇਥੇ ਭਾਰਤ ਵੱਲੋਂ ਇਹ ਕਹਿ ਕੇ ਉਨ੍ਹਾਂ ਨੂੰ ਵਾਪਸ ਮੋੜ ਦਿੱਤਾ ਜਾਂਦਾ ਹੈ। ਉਨ੍ਹਾਂ ਕੋਲ ਐਕਸਰੇ ਫ਼ਿਲਮਾਂ ਖ਼ਤਮ ਹਨ, ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਤਾਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਰੀਜ਼ ਦਾ ਕਹਿਣਾ ਹੈ ਕਿ ਸਰਕਾਰ ਜਿੱਥੇ ਵੱਡੇ ਪੱਧਰ ਉੱਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ, ਉਥੇ ਹੀ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦਾ ਬੁਰਾ ਹਾਲ ਹੈ ਛੋਟੇ-ਛੋਟੇ ਟੈਸਟਾਂ ਲਈ ਉਨ੍ਹਾਂ ਨੂੰ ਕਈ-ਕਈ ਘੰਟੇ ਕਈ-ਕਈ ਦਿਨ ਇੰਤਜ਼ਾਰ ਕਰਨਾ ਪੈਂਦਾ ਹੈ।