ਬਠਿੰਡਾ:ਪੰਜਾਬ ਸਰਕਾਰ ਵੱਲੋਂ ਇਕ ਪਾਸੇ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਦੂਜੇ ਪੜਾਅ ਅਧੀਨ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਵੱਡੀ ਕਮੀ ਵੇਖਣ ਨੂੰ ਮਿਲ ਰਹੀ ਹੈ ਅਤੇ ਮਰੀਜ਼ ਪਰੇਸ਼ਾਨ ਨਜ਼ਰ ਆ ਰਹੇ ਹਨ। ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਪਿਛਲੇ ਹਫਤੇ ਸ਼ੁਰੂ ਕੀਤੇ ਗਏ ਡਾਇਲਸਸ ਕਰਵਾਉਣ ਆਏ ਮਰੀਜ਼ਾਂ ਨੂੰ ਦਵਾਈਆਂ ਵਾਪਸ ਲਿਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮਰੀਜ਼ਾਂ ਦਾ ਕਹਿਣਾ ਹੈ ਕਿ ਡਾਇਲਸਸ ਦੇ ਪੈਸੇ ਜਿੱਥੇ ਉਹਨਾਂ ਦੇ ਕਾਰਡ ਵਿਚੋਂ ਕੱਟੇ ਜਾ ਰਹੇ ਹਨ, ਉਥੇ ਹੀ ਦਵਾਈ ਉਹਨਾਂ ਨੂੰ ਬਾਹਰ ਤੋਂ ਖਰੀਦ ਕੇ ਲੈ ਕੇ ਆਉਣੀ ਪੈ ਰਹੀ ਹੈ। ਡਾਕਟਰ ਵੱਲੋਂ ਵੀ ਇਕ ਦਿਨ ਡਾਇਲਸਸ ਕਰਨ ਤੋਂ ਬਾਅਦ ਦੂਸਰੇ ਦਿਨ ਉਹਨਾਂ ਨੂੰ ਦਿਵਾਈ ਲਗਵਾਉਣ ਲਈ ਬੁਲਾਇਆ ਜਾਂਦਾ ਹੈ ਜਿਸ ਕਾਰਨ ਉਹਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਹੀਂ ਮਿਲ ਰਹੀਆਂ ਦਵਾਈਆਂ:ਸਰਕਾਰੀ ਹਸਪਤਾਲ ਵਿਚ ਮੁਫ਼ਤ ਦਵਾਈਆਂ ਲਈ ਖੋਲ੍ਹੇ ਕੇਂਦਰ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮਰੀਜ਼ਾ ਦਾ ਕਹਿਣਾ ਸੀ ਕਿ ਡਾਕਟਰ ਵੱਲੋਂ ਜੋ ਦਵਾਈਆਂ ਲਿਖੀਆਂ ਜਾਂਦੀਆਂ ਹਨ ਉਹਨਾਂ ਵਿੱਚੋਂ ਦੋ ਜਾਂ ਤਿੰਨ ਹੀ ਇੱਥੇ ਮੁਫਤ ਮਿਲਦੀਆਂ ਹਨ ਅਤੇ ਬਾਕੀ ਉਹਨਾਂ ਨੂੰ ਬਾਹਰ ਤੋਂ ਖਰੀਦਣੀਆਂ ਪੈਦੀਆਂ ਹਨ। ਉਨ੍ਹਾਂ ਕਿਹਾ ਸਰਕਾਰ ਵੱਲੋਂ ਜੋ ਚੰਗੀਆਂ ਸੇਵਾਵਾਂ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ ਉਹ ਵਾਅਦੇ ਸਿਰਫ਼ ਕਾਗਜ਼ੀ ਹਨ।