ਪੰਜਾਬ

punjab

ETV Bharat / state

'2022 'ਚ 'ਆਪ' ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਕਾਹਲੇ'

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ । ਇਸ ਗੱਲਬਾਤ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ 2022 'ਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਏਗੀ ।

'2022 'ਚ 'ਆਪ' ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਕਾਹਲੇ'
'2022 'ਚ 'ਆਪ' ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਕਾਹਲੇ'

By

Published : Mar 7, 2020, 6:49 PM IST

ਬਠਿੰਡਾ : ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦਾਅਵਾ ਕੀਤਾ ਹੇ ਕਿ 2022 ਵਿੱਚ ਪੰਜਾਬ ਵਿੱਚ 'ਆਪ' ਸਰਕਾਰ ਬਣਾਵੇਗੀ। ਇਹ ਦਾਅਵਾ ਉਨ੍ਹਾਂ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕੀਤਾ ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਦਿੱਲੀ ਦੀ ਜਿੱਤ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਆਮ ਲੋਕਾਂ ਨੂੰ ਜੇਕਰ ਕੋਈ ਪਾਰਟੀ ਸਹੂਲਤਾਂ ਦੇ ਸਕਦੀ ਹੈ ਤਾਂ ਉਹ ਆਪ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਨੇ ਦਿੱਲੀ ਵਿੱਚ ਜੋ ਕੰਮ ਲੋਕਾਂ ਲਈ ਕੀਤੇ ਹਨ ਉਨ੍ਹਾਂ ਨੂੰ ਦੇਖਦੇ ਹੋਏ ਪੰਜਾਬੀ ਵੀ ਆਪ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਗਏ ਹਨ।

'2022 'ਚ 'ਆਪ' ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਕਾਹਲੇ'

ਇਹ ਵੀ ਪੜ੍ਹੋ: ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਲਹਿਰਾਗਾਗਾ ਦੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ

ਬੀਬੀ ਬਲਜਿੰਦਰ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਜੋ ਅੱਧਾ ਕਰਾਇਆ ਮੁਆਫ ਕੀਤਾ ਹੈ ਉਹ ਚੰਗਾ ਕਦਮ ਹੈ ਪਰ ਕੈਪਟਨ ਸਰਕਾਰ ਨੂੰ ਆਪਣੇ ਚੋਣਾਂ ਵਿੱਚਲੇ ਵਾਅਦੇ ਵੀ ਪੂਰੇ ਕਰਨੇ ਪੈਣ ਗਏ।

2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਇਨ੍ਹਾਂ ਚੋਣਾਂ ਵਿੱਚ ਆਪ ਨੂੰ ਕੋਈ ਦਿੱਕਤਾ ਨਹੀਂ ਹੈ। ਕਿਉਂਕਿ ਅਕਾਲੀ ਦਲ ਦਾ ਪੰਜਾਬ ਵਿੱਚੋਂ ਸਫਾਇਆ ਹੋ ਚੁੱਕਿਆ ਹੈ ਅਤੇ ਕਾਂਗਰਸ ਦੇ ਕੰਮ ਕਾਜ ਨੂੰ ਵੀ ਲੋਕਾਂ ਦੇ ਦੇਖ ਲਿਆ ਹੈ।

ABOUT THE AUTHOR

...view details