ਬਠਿੰਡਾ:ਪੰਜਾਬ ਸਰਕਾਰ ਵੱਲੋਂ ਇੱਕ ਪਾਸੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਫਸਲ ਭਿੰਨਤਾ ਅਪਨਾਉਣ ਲਈ ਕਿਹਾ ਜਾ ਰਿਹਾ। ਉਸ ਦੇ ਨਾਲ ਹੀ ਦੂਜੇ ਪਾਸੇ ਪਾਸੇ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆਵਾਂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਦੀ ਬਣੀ ਹੋਈ ਹੈ। ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਵੱਲੋਂ ਪਾਣੀ ਦੀ ਬੱਚਤ ਨੂੰ ਲੈ ਕੇ ਨਰਮੇ ਦੀ ਫ਼ਸਲ ਨੂੰ ਬੀਜੀ ਗਈ ਹੈ, ਪਰ ਪੁੰਗਰ ਰਹੇ ਨਰਮੇ ਦੇ ਫੁੱਲਾਂ 'ਤੇ ਹੁਣ ਗੁਲਾਬੀ ਸੁੰਡੀ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ। ਇਹ ਹਮਲਾ ਬਠਿੰਡੇ ਜ਼ਿਲ੍ਹੇ ਦੇ ਪਿੰਡ ਦਿਉਣ ਵਿਰਕ ਕਲਾਂ ਬੁਲਾਡੇਵਾਲਾ ਆਦਿ ਵਿੱਚ ਆਮ ਵੇਖਣ ਨੂੰ ਮਿਲਿਆ ਹੈ, ਜਿਸ ਕਾਰਨ ਕਿਸਾਨ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ।
ਗੁਲਾਬੀ ਸੁੰਡੀ ਦੇ ਹਮਲੇ ਨੂੰ ਲੈ ਕੇ ਪਿੰਡ ਦਿਉਣ ਦੇ ਕਿਸਾਨ ਰਾਮ ਸਿੰਘ ਨੇ ਦੱਸਿਆ ਕਿ ਪਹਿਲਾਂ ਕੁਦਰਤੀ ਮਾਰ ਨੇ ਨਰਮੇ ਦੀ ਫ਼ਸਲ ਨੂੰ ਖ਼ਰਾਬ ਕੀਤਾ ਹੁਣ ਗੁਲਾਬੀ ਸੁੰਡੀ ਨੇ ਟਿੰਡਾ ਬਣਨ ਤੋਂ ਪਹਿਲਾਂ ਹੀ ਨਰਮੇ ਦੀ ਫ਼ਸਲ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਭਾਵੇਂ ਗੁਲਾਬੀ ਸੁੰਡੀ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ, ਪਰ ਗੁਲਾਬੀ ਸੁੰਡੀ ਦਾ ਹਮਲਾ ਬਾਦਸਤੂਰ ਜਾਰੀ ਹੈ। ਇਸ ਕਾਰਨ ਹੁਣ ਫੁੱਲ ਪੁੰਗਰਨ ਤੋਂ ਪਹਿਲਾਂ ਹੀ ਨਰਮੇ ਦੀ ਫ਼ਸਲ ਬਰਬਾਦ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ।
ਕੁਦਰਤ ਦੀ ਮਾਰ ਤੋਂ ਬਾਅਦ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਕੀਟਨਾਸ਼ਕ ਉਪਲਬਧ ਨਾ ਕਰਵਾਇਆ ਗਿਆ ਤਾਂ ਕਿਸਾਨਾਂ ਨੂੰ ਮਜਬੂਰਨ ਹੁਣ ਨਰਮੇ ਦੀ ਫ਼ਸਲ ਵਾਹ ਕੇ ਮੁੜ ਤੋਂ ਝੋਨਾ ਬੀਜਣਾ ਪਵੇਗਾ। ਉਨ੍ਹਾਂ ਦੱਸਿਆ ਕਿ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਹੁਣ ਨਰਮੇ ਦੀ ਫ਼ਸਲ ਨਾ ਮਾਤਰ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਭਾਵੇਂ ਗੁਲਾਬੀ ਸੁੰਡੀ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਬਕਾਇਦਾ ਖੇਤਾਂ ਵਿੱਚੋਂ ਰਹਿੰਦ ਖੂੰਹਦ ਅਤੇ ਛੱਟੀਆਂ ਨੂੰ ਹਟਾਉਣ ਦੀ ਹਦਾਇਤ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੇ ਬਾਵਜੂਦ ਗੁਲਾਬੀ ਸੁੰਡੀ ਦਾ ਹਮਲਾ ਨਹੀਂ ਰੁਕ ਰਿਹਾ।
ਉਨ੍ਹਾਂ ਸਰਕਾਰ ਨੂੰ ਅਪੀਲ ਕਰਦੇ ਕਿਹਾ ਗਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕੋਈ ਨਾ ਕੋਈ ਅਜਿਹਾ ਹੱਲ ਲੱਭਿਆ ਜਾਵੇ ਜਿਸ ਨਾਲ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਿਆ ਜਾ ਸਕੇ, ਜੇਕਰ ਇਹ ਹਮਲਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਕਿਸਾਨਾਂ ਨੂੰ ਮੁੜ ਨਰਮੇ ਦੀ ਫ਼ਸਲ ਵਾਹ ਕੇ ਝੋਨਾ ਲਾਉਣਾ ਪਵੇਗਾ। ਸਰਕਾਰ ਵੱਲੋਂ ਜੋ ਪਾਣੀ ਦੀ ਬੱਚਤ ਸਬੰਧੀ ਉਪਰਾਲੇ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਤਾਂ ਮੁੜ ਝੋਨਾ ਲਾਉਣ ਲਈ ਵੱਡੀ ਪੱਧਰ ਤੇ ਕਿਸਾਨ ਪਾਣੀ ਧਰਤੀ ਹੇਠਲੇ ਪਾਣੀ ਦੀ ਵਰਤੋਂ ਕਰਨਗੇ।
ਇਹ ਵੀ ਪੜ੍ਹੋ:ਅਧਿਆਪਕ ਪਤੀ ਪਤਨੀ ਨੇ ਕੁਦਰਤੀ ਖੇਤੀ ਦੀ ਕੀਤੀ ਸ਼ੁਰੂਆਤ, ਜਾਣੋ ਕਿਉਂ ?