ਬਠਿੰਡਾ: ਪੰਜਾਬ ਸਰਕਾਰ ਨਸ਼ੇ ਉੱਤੇ ਨਕੇਲ ਕਸਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਬਾਹਰੀ ਸੂਬਿਆਂ ਦੇ ਨਸ਼ਾ ਤਸਕਰਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਇਸ ਤਹਿਤ ਹੀ ਬਠਿੰਡਾ ਪੁਲਿਸ ਦੀ ਐੱਸਟੀਐੱਫ਼ ਟੀਮ ਨੇ ਇਕ ਨਸ਼ਾ ਤਸਕਰ ਗਿਰੋਹ ਦੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 100 ਗ੍ਰਾਮ ਚਰਸ ਬਰਾਮਦ ਕੀਤੀ ਹੈ।
ਨਸ਼ੀਲੇ ਪਦਾਰਥਾਂ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ - ਬਠਿੰਡਾ ਪੁਲਿਸ
ਬਠਿੰਡਾ ਵਿੱਚ ਐੱਸਟੀਐੱਫ਼ ਦੀ ਟੀਮ ਨੇ ਨਸ਼ੀਲੇ ਪਦਾਰਥਾਂ ਸਣੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫ਼ੋਟੋ
ਜਾਣਕਾਰੀ ਮੁਤਾਬਕ ਨਸ਼ਾ ਤਸਕਰਾਂ ਵੱਲੋਂ 100 ਗ੍ਰਾਮ ਚਰਸ ਹਿਮਾਚਲ ਤੋਂ ਲਿਆਂਦੀ ਗਈ ਹੈ ਤੇ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਇਹ ਚਰਸ ਸਪਲਾਈ ਕਰਨੀ ਸੀ। ਫ਼ਿਲਹਾਲ ਐੱਸਟੀਐੱਫ਼ ਟੀਮ ਵੱਲੋਂ ਦੋਹਾਂ ਤਸਕਰਾਂ ਨੂੰ ਫੜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਇਸ ਬਾਰੇ ਐੱਸਟੀਐੱਫ਼ ਟੀਮ ਦੇ ਇੰਚਾਰਜ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ ਜਿਸ ਦੇ ਚਲਦਿਆਂ ਉਨ੍ਹਾਂ ਨੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਹਨ ਜਿਨ੍ਹਾਂ ਕੋਲੋਂ 100 ਗ੍ਰਾਮ ਚਰਸ ਬਰਾਮਦ ਕੀਤੀ ਗਈ ਹੈ।