ਬਠਿੰਡਾ : ਪੁਲਿਸ ਨੇ ਨਾਕਾਬੰਦੀ ਦੌਰਾਨ 6 ਨਸ਼ਾ ਤਸਕਰਾਂ ਨੂੰ ਹਰਿਆਣਾ ਮਾਰਕਾ ਸ਼ਰਾਬ ਦੀਆਂ 80 ਪੇਟੀਆਂ ਅਤੇ 1 ਹਰਿਆਣਾ ਨੰਬਰ ਬਲੈਰੋ ਗੱਡੀ ਸਮੇਤ ਕਾਬੂ ਕੀਤਾ ਹੈ। ਉੱਕਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਜੁਡੀਸ਼ਿਅਲ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਨਾਕੇਬੰਦੀ ਦੌਰਾਨ ਪੁਲਿਸ ਨੇ ਨਸ਼ਾ ਤਸਕਰ ਕੀਤੇ ਕਾਬੂ ਜਾਣਕਾਰੀ ਮੁਤਾਬਿਕ ਬਠਿੰਡਾ ਸੀਆਈਏ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਪੈਂਦੇ ਪੰਡੋਰੀ ਪਿੰਡ ਦੇ ਰਹਿਣ ਵਾਲੇ ਵਿਅਕਤੀ ਜਿੰਨ੍ਹਾਂ ਨੇ ਨਸ਼ਾ ਤਸਕਰੀ ਦਾ ਇੱਕ ਗੈਂਗ ਬਣਾਇਆ ਹੋਇਆ ਸੀ ਅਤੇ ਉਹ ਬਠਿੰਡਾ ਵਿਖੇ ਸ਼ਰਾਬ ਲਿਆ ਕੇ ਤਸਕਰੀ ਕਰਦੇ ਸਨ। ਜਿਸ ਦੀ ਸੂਚਨਾ ਮਿਲੀ ਸੀ ਕਿ ਉਹ ਬਠਿੰਡਾ ਦੇ ਭੁੱਚੋਂ ਖੁਰਦ ਪਿੰਡ ਤੋਂ ਲਵੇਰੀਸਰ ਰੋਡ 'ਤੇ ਆਪਣੀ ਬਲੈਰੋ ਗੱਡੀ ਵਿੱਚ ਹਰਿਆਣਾ ਮਾਰਕਾ ਸ਼ਰਾਬ ਲੈ ਕੇ ਜਾ ਰਹੇ ਹਨ।
ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਇੱਕ ਦਿਨ ਦਾ ਜੁਡੀਸ਼ਲ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਬਠਿੰਡਾ ਪੁਲਿਸ ਨੇ ਬਾਦਲ ਰੋਡ 'ਤੇ ਨਾਕਾਬੰਦੀ ਦੌਰਾਨ ਟਰੱਕ ਵਿੱਚ ਇੱਕ ਕੁਇੰਟਲ 25 ਕਿੱਲੋ ਚੂਰਾ ਪੋਸਤ ਲੈ ਕੇ ਜਾ ਰਹੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਦੋ ਵਿਅਕਤੀ ਮੱਧ ਪ੍ਰਦੇਸ਼ ਤੋਂ ਆਪਣੇ ਟਰੱਕ ਵਿੱਚ ਚੂਰਾ ਪੋਸਤ ਲੈ ਕੇ ਬਾਦਲ ਰੋਡ ਤੋਂ ਜਾ ਰਹੇ ਹਨ। ਪੁਲਿਸ ਨੇ ਨਾਕਾਬੰਦੀ ਦੌਰਾਨ ਟਰੱਕ ਡਰਾਇਵਰ ਬਲਵਿੰਦਰ ਸਿੰਘ ਅਤੇ ਮਹਿੰਦਰ ਸਿੰਘ ਨੂੰ ਇੱਕ ਕੁਇੰਟਲ 25 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਵਿਰੁੱਧ ਐਨਡੀਪੀਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।