ਤਰਨਤਾਰਨ: ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਲਗਾਤਾਰ ਚਲਾਈ ਜਾ ਰਹੀ । ਇਸ ਦੌਰਾਨ ਜ਼ਿਲ੍ਹੇ ਦੀ ਪੁਲਿਸ ਅਤੇ ਸੀਆਈਏ ਤਰਨ ਤਾਰਨ ਨੇ ਸਰਚ ਆਪ੍ਰੇਸ਼ਨ ਚਲਾਇਆ। ਪੁਲਿਸ ਐੱਸਐੱਸਪੀ ਦਾ ਕਹਿਣਾ ਹੈ ਕਿ ਇਸ ਦੌਰਾਨ ਜਦੋਂ ਪੁਲਿਸ ਪਾਰਟੀਆਂ ਵੱਲੋਂ ਇਲਾਕੇ ਅੰਦਰ ਗਸ਼ਤ ਚਲਾਈ ਜਾ ਰਹੀ ਸੀ ਤਾਂ ਪਿੰਡ ਬਿਹਾਰੀਪੁਰ ਤੋਂ ਪਿੱਛੇ ਉਨ੍ਹਾਂ ਨੇ ਸਾਹਮਣੇ ਤੋਂ ਇਕ ਚਿੱਟੇ ਰੰਗ ਦੀ ਗੱਡੀ ਆਉਦੀ ਦੇਖੀ ਅਤੇ ਪੁਲਿਸ ਦੀ ਗੱਡੀ ਨੂੰ ਵੇਖ ਕੇ ਸਾਹਮਣੇ ਤੋਂ ਆ ਰਹੀ ਗੱਡੀ ਵਿੱਚ ਸਵਾਰ ਚਾਲਕ ਅਤੇ ਔਰਤ ਨੇ ਲਿਫਾਫੇ ਗੱਡੀ ਵਿੱਚੋਂ ਬਾਹਰ ਸੁੱਟੇ।
ਪੁਲਿਸ ਨੇ ਵਿਖਾਈ ਮੁਸਤੈਦੀ:ਅਧਿਕਾਰੀ ਮੁਤਾਬਿਕ ਲਿਫਾਫੇ ਸੁੱਟਣ ਤੋਂ ਬਾਅਦ ਮੁਲਜ਼ਮ ਚਾਲਕ ਗੱਡੀ ਪਿੱਛੇ ਮੋੜ ਕੇ ਫਰਾਰ ਹੋਣ ਲੱਗਾ ਤਾਂ ਪੁਲਿਸ ਪਾਰਟੀ ਨੇ ਮੁਸਤੈਦੀ ਵਿਖਾਉਂਦਿਆਂ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਦਾ ਕਹਿਣਾ ਹੈ ਕਿ ਜਦੋਂ ਕਬਜ਼ੇ ਵਿੱਚ ਲੈਕੇ ਮੁਲਜ਼ਮ ਨੂੰ ਨਾਮ ਪਤੇ ਪੁੱਛੇ ਤਾਂ ਗੱਡੀ ਚਾਲਕ ਨੇ ਆਪਣਾ ਨਾਮ ਤਰਲੋਕ ਸਿੰਘ ਉਰਫ ਬਿੱਲਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਉੜਮੜ ਮੁੱਹਲਾ ਗੜੀ, ਜਿਲ੍ਹਾ ਹੁਸ਼ਿਆਰਪੁਰ ਅਤੇ ਨਾਲ ਦੀ ਸੀਟ ਉੱਤੇ ਬੈਠੀ ਔਰਤ ਨੇ ਆਪਣਾ ਨਾਮ ਸੀਆ ਪਤਨੀ ਲੇਟ ਰਾਜੇਸ ਕੁਮਾਰ ਵਾਸੀ ਵਾਰਡ ਨੰ 12 ਮਿਆਨੀ ਰੋਡ ਟਾਡਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਜਦੋਂ ਪੁੱਚਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਨਸ਼ਾ ਤਸਕਰੀ ਦਾ ਕਾਰੋਬਾਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਰ ਰਹੇ ਸਨ।