ਬਠਿੰਡਾ : ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕੱਲ੍ਹ ਬਜਟ ਵਿੱਚ ਆਂਗਨਵਾੜੀ ਮੁਲਾਜ਼ਮਾਂ ਲਈ ਕੁਝ ਵੀ ਨਾ ਹੋਣ ਕਾਰਨ ਬਠਿੰਡਾ 'ਚ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਹ ਪ੍ਰਦਰਸ਼ਨ ਸ਼ਾਂਤਮਈ ਹੋ ਰਿਹਾ ਸੀ ਲੇਕਿਨ ਜਦੋਂ ਆਂਗਨਵਾੜੀ ਮੁਲਾਜ਼ਮ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਪਹੁੰਚੇ ਤਾਂ ਉਥੇ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕਰਦੇ ਹੋਏ ਉਨ੍ਹਾਂ ਨੂੰ ਪਿੱਛੇ ਖਦੇੜ ਦਿੱਤਾ।
ਇਸ ਬਾਰੇ ਬੋਲਦੇ ਹੋਏ ਆਂਗਨਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ ਹੈ। ਯੂਨੀਅਨ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਬਿਲਕੁਲ ਬਰਦਾਸਤ ਨਹੀਂ ਕੀਤੀ ਜਾਵੇਗੀ।